Connect with us

Health

ਜ਼ਿਲ੍ਹਾ ਹਸਪਤਾਲ, ਮੋਹਾਲੀ ਵਿਖੇ ਕੋਵਿਡ ਫਾਸਟ ਟੈਸਟਿੰਗ ਮਸ਼ੀਨ ਦਾ ਬਲਬੀਰ ਸਿੱਧੂ ਵੱਲੋਂ ਕੀਤਾ ਗਿਆ ਉਦਘਾਟਨ

Published

on

balbir singh sidhu

ਸ. ਬਲਬੀਰ ਸਿੰਘ ਸਿੱਧੂ ਜੋ ਕਿ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਹਨ ਉਨ੍ਹਾਂ ਨੇ ਅੱਜ ਇੱਥੇ ਮੋਹਾਲੀ ਦੇ ਜ਼ਿਲ੍ਹਾ ਹਸਪਤਾਲ ਵਿਖੇ  ਕੋਵਿਡ ਫਾਸਟ ਟੈਸਟਿੰਗ ਮਸ਼ੀਨ ਦਾ ਉਦਘਾਟਨ ਕੀਤਾ। ਇਹ ਮਸ਼ੀਨ ਅਮਰੀਕਾ ਦੀ ਗੈਰ-ਮੁਨਾਫਾ ਸੰਗਠਨ ਪਾਥ ਦੁਆਰਾ ਦਾਨ ਕੀਤੀ ਗਈ ਹੈ। ਸ. ਸਿੱਧੂ ਨੇ ਕਿਹਾ ਕਿ ‘ਆਈ.ਡੀ. ਨਾਓ’ ਮਸ਼ੀਨ ਕੋਵਿਡ ਦੇ ਪੁਸ਼ਟੀ ਕੀਤੇ ਹੋਏ ਨਤੀਜੇ ਤੇਜ਼ੀ ਨਾਲ ਪ੍ਰਦਾਨ ਕਰਨ ਵਿੱਚ ਲਾਭਕਾਰੀ ਸਿੱਧ ਹੋਵੇਗੀ ਤੇ ਇਹ ਮਸ਼ੀਨ ਛੇ ਤੋਂ ਤੇਰ੍ਹਾਂ ਮਿੰਟਾਂ ਦੇ ਅੰਦਰ ਨਤੀਜੇ ਪ੍ਰਦਾਨ ਕਰਦੀ ਹੈ ਜਿਸਦੀ ਪ੍ਰਤੀ ਦਿਨ 30 ਟੈਸਟ ਕਰਨ ਦੀ ਸਮਰੱਥਾ ਹੈ। ਇਹ ਮਸ਼ੀਨ ਐਮਰਜੈਂਸੀ ਅਤੇ ਆਈ.ਪੀ.ਡੀ. ਨਮੂਨਿਆਂ ਦੀ ਜਾਂਚ ਵਿੱਚ ਅਹਿਮ ਸਾਬਤ ਹੋਵੇਗੀ। ਜਦੋਂ ਗੰਭੀਰ ਮਰੀਜ਼ਾਂ ਦੀ ਟੈਸਟਿੰਗ ਕਰਨ ਦੀ ਜ਼ਰੂਰਤ ਬਹੁਤ ਜ਼ਿਆਦਾ ਹੈ ਤਾਂ ਅਜਿਹੇ ਵੇਲੇ ਇਹ ਮਸ਼ੀਨ ਟੈਸਟਿੰਗ ਲਈ ਵਰਦਾਨ ਸਾਬਤ ਹੋਵੇਗੀ। ਸਿਹਤ ਮੰਤਰੀ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਹ ਮਸ਼ੀਨ ਪੋਰਟੇਬਲ ਹੈ ਅਤੇ ਆਪਣੀ ਤਰ੍ਹਾਂ ਦੀ ਪਹਿਲੀ ਆਰ.ਟੀ.ਪੀ.ਸੀ.ਆਰ. ਅਧਾਰਤ ਮਸ਼ੀਨ ਹੈ ਜਿਸ ਨੂੰ ਟੈਸਟਿੰਗ ਲਈ ਆਸਾਨੀ ਨਾਲ ਪਿੰਡਾਂ ਵਿਚ ਲਿਜਾਇਆ ਜਾ ਸਕਦਾ ਹੈ। ਇਹ ਟੈਸਟਿੰਗ ਮਸ਼ੀਨ ਮਾਈਕ੍ਰੋ ਕੰਟੇਨਮੈਂਟ ਜ਼ੋਨਾਂ ਵਿਚ ਟੈਸਟਿੰਗ ਕਰਨ ਵਿਚ ਵੀ ਵਧੇਰੇ ਮਦਦਗਾਰ ਸਾਬਤ ਹੋਵੇਗੀ।

ਕੈਬਨਿਟ ਮੰਤਰੀ ਨੇ “ਭਾਰਤ ਵਿਚ ਕੋਵਿਡ-19 ਟੈਸਟਿੰਗ ਤੱਕ ਪਹੁੰਚ ਵਧਾਉਣ” ਦੇ ਪ੍ਰਾਜੈਕਟ ਤਹਿਤ ਪੰਜਾਬ ਨੂੰ ਸਹਿਯੋਗ ਦੇਣ ਵਜੋਂ  ਨਵੀਨਤਮ ਤਕਨਾਲੋਜੀ ਨਾਲ ਲੈਸ ਇਹ ਮਸ਼ੀਨ ਦਾਨ ਕਰਨ ਲਈ ਪਾਥ  ਦੇ ਉੱਦਮ ਦੀ ਸ਼ਲਾਘਾ ਕੀਤੀ। ਇਸ ਮੌਕੇ ਸਿਹਤ ਕਰਮਚਾਰੀਆਂ ਵੱਲੋਂ ਕੀਤੇ ਜਾ ਰਹੇ ਠੋਸ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਮੈਡੀਕਲ ਅਤੇ ਪੈਰਾ-ਮੈਡੀਕਲ ਸਟਾਫ ਪਿਛਲੇ ਸਾਲ ਤੋਂ ਲੋੜੀਂਦੀਆਂ ਕੋਵਿਡ-19 ਮੈਡੀਕਲ ਸੇਵਾਵਾਂ ਮੁਹੱਈਆ ਕਰਾਉਣ ਲਈ ਨਿਰੰਤਰ ਕੰਮ ਕਰ ਰਿਹਾ ਹੈ। ਉਨ੍ਹਾਂ ਨੇ ਸਟਾਫ਼ ਨੂੰ ਕੋਵਿਡ ਮਰੀਜ਼ਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਆਪਣੇ ਇਸ ਨੇਕ ਕਾਰਜ ਨੂੰ ਤਨਦੇਹੀ ਨਾਲ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ।

ਜ਼ਿਲ੍ਹਾ ਹਸਪਤਾਲ, ਮੋਹਾਲੀ ਵਿਖੇ ਅਬੌਟ ਆਈ.ਡੀ. ਨਾਓ ਨਾਂ ਦੀ ਇਕ ਵਿਲੱਖਣ ਪੁਆਇੰਟ-ਆਫ਼-ਕੇਅਰ ਟੈਸਟਿੰਗ ਪ੍ਰਣਾਲੀ ਸਥਾਪਿਤ ਕੀਤੀ ਗਈ ਹੈ। ਇਸ ਤਕਨਾਲੋਜੀ ਦਾ ਉਦੇਸ਼ ਟੈਸਟਿੰਗ ਦੇ ਨਤੀਜੇ ਪ੍ਰਾਪਤ ਕਰਨ ਲਈ ਲਗਦੇ ਸਮੇਂ ਨੂੰ ਘਟਾਉਣਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿਵਲ ਸਰਜਨ, ਮੋਹਾਲੀ ਡਾ. ਆਦਰਸ਼ਪਾਲ ਕੌਰ, ਸਟੇਟ ਨੋਡਲ ਅਫਸਰ, ਕੋਵਿਡ-19 ਡਾ. ਰਾਜੇਸ਼ ਭਾਸਕਰ, ਐਸ.ਐਮ.ਓ ਡਾ. ਐਚ.ਐੱਸ ਚੀਮਾ, ਪਾਥ ਪੰਜਾਬ ਟੀਮ: ਸਟੇਟ ਲੀਡ ਸ੍ਰੀਮਤੀ ਪ੍ਰੀਤੀਸ਼ੀਰਿਨ ਕਟਾਪੁਰ, ਪ੍ਰੋਗਰਾਮ ਅਫਸਰ ਡਾ. ਸੁਰਭੀ ਅਤੇ ਫੀਲਡ ਅਫਸਰ ਸ੍ਰੀ ਗੁਰਪ੍ਰੀਤ ਸਿੰਘ ਮੌਜੂਦ ਸਨ।

Continue Reading
Click to comment

Leave a Reply

Your email address will not be published. Required fields are marked *