punjab
ਬਲਬੀਰ ਸਿੱਧੂ ਨੇ ਫਾਰਮੇਸੀ ਅਧਿਕਾਰੀਆਂ ਤੇ ਦਰਜਾ-4 ਕਰਮਚਾਰੀਆਂ ਨੂੰ ਦਿੱਤੇ ਨਿਯੁਕਤੀ ਪੱਤਰ

ਪੰਜਾਬ ਦੇ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਵੀਰਵਾਰ ਨੂੰ 10 ਫਾਰਮੇਸੀ ਅਧਿਕਾਰੀਆਂ ਅਤੇ 8 ਦਰਜਾ-4 ਕਰਮਚਾਰੀਆਂ ਨੂੰ ਤਰਸ ਦੇ ਅਧਾਰ ‘ਤੇ ਨਿਯੁਕਤੀ ਪੱਤਰ ਸੌਂਪੇ। ਸ੍ਰੀ ਸਿੱਧੂ ਨੇ ਕਿਹਾ ਕਿ ਹਾਲ ਹੀ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 190 ਮੈਡੀਕਲ ਅਫਸਰਾਂ ਅਤੇ 166 ਉਪ-ਵੈਦਾਂ ਦੀ ਵੀ ਨਿਯੁਕਤੀ ਕੀਤੀ ਹੈ ਅਤੇ ਸੂਬੇ ਭਰ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ 11,000 ਤੋਂ ਵੱਧ ਅਸਾਮੀਆਂ ਭਰੀਆਂ ਗਈਆਂ ਹਨ। ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਮਹਾਂਮਾਰੀ ਦੌਰਾਨ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾ ਰਹੀ ਹੈ ਤੇ ਸਿਹਤ ਦੇ ਬੁਨਿਆਦੀ ਢਾਂਚੇ ਨੂੰ ਵੀ ਮਜਬੂਤ ਕੀਤਾ ਗਿਆ ਹੈ। ਇਸ ਮੌਕੇ ਸਿਹਤ ਸੇਵਾਵਾਂ, ਪੰਜਾਬ ਦੇ ਡਾਇਰੈਕਟਰ ਡਾ: ਜੀ.ਬੀ.ਸਿੰਘ ਨੇ ਵਿਭਾਗ ਵਿੱਚ ਨਵ-ਨਿਯੁਕਤ ਸਟਾਫ ਦਾ ਸਵਾਗਤ ਕੀਤਾ। ਸਿਹਤ ਮੰਤਰੀ ਦੇ ਓ.ਐਸ.ਡੀ.ਡਾ: ਬਲਵਿੰਦਰ ਸਿੰਘ ਅਤੇ ਸੁਪਰਡੈਂਟ ਸੰਜੇ ਕੁਮਾਰ ਵੀ ਮੌਜੂਦ ਸਨ।