Connect with us

Uncategorized

ਸ. ਬਲਬੀਰ ਸਿੰਘ ਸਿੱਧੂ ਨੇ ਫਰਜ਼ੀ ਮ੍ਰਿਤਕਾਂ ਦਾ ਥਾਂ 6 ਵਾਰਿਸਾਂ ਨੂੰ ਸਰਕਾਰੀ ਨੌਕਰੀ ਦੇਣ ਦੇ ਮਾਮਲੇ ‘ਚ 5 ਕਰਮਚਾਰੀਆਂ ਨੂੰ ਮੁਅੱਤਲ ਕੀਤਾ

Published

on

balbir singh sidhu punjab government

ਬਲਬੀਰ ਸਿੰਘ ਸਿੱਧੂ ਜੋ ਕਿ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਹਨ ਉਨ੍ਹਾਂ ਨੇ ਤਰਨਤਾਰਨ ‘ਚ ਮ੍ਰਿਤਕਾਂ ਦੀ ਥਾਂ 6 ਵਾਰਿਸਾਂ ਨੂੰ ਸਰਕਾਰੀ ਨੌਕਰੀ ਦੇਣ ਸਬੰਧੀ ਮਾਮਲੇ ‘ਤੇ ਕਾਰਵਾਈ ਕਰਦਿਆਂ ਅੱਜ 5 ਅਧਿਕਾਰੀਆਂ ਨੂੰ ਮੁਅੱਤਲ ਕਰਨ ਦੇ ਆਦੇਸ ਜਾਰੀ ਕੀਤੇ ਗਏ ਹਨ। ਜਿਲ੍ਹਾਂ ਤਰਨ ਤਾਰਨ ਦੇ ਸਿਹਤ ਵਿਭਾਗ ਵਿਖੇ ਫ਼ਰਜੀ ਮ੍ਰਿਤਕਾਂ ਦੇ ਵਾਰਿਸਾਂ ਨੂੰ ਸਰਕਾਰੀ ਨੌਕਰੀ ਦੇਣ ਸਬੰਧੀ ਪੜਤਾਲ ਵਿੱਚ ਇਹ ਸਾਹਮਣੇ ਆਇਆ ਹੈ ਕਿ ਕੁੱਲ 6 ਵਿਅਕਤੀਆਂ ਨੂੰ ਤਰਸ ਦੇ ਅਧਾਰ `ਤੇ ਨੌਕਰੀ ਦਿੱਤੀ ਗਈ।

ਇਨ੍ਹਾਂ ਵਾਰਿਸਾਂ ਵੱਲੋਂ ਪੇਸ਼ ਕੀਤੇ ਗਏ ਸਰਟੀਫਿਕੇਟ ਦੀ ਵੇਰੀਫੀਕੇਸ਼ਨ ਕਰਵਾਏ ਜਾਣ ਤੇ ਇਨ੍ਹਾਂ ਸਰਟੀਫਿਕੇਟ ਦੇ ਗਲਤ ਹੋਣ ਬਾਰੇ ਪਤਾ ਲੱਗਾ ਹੈ। ਜਿਸ ਉਪਰੰਤ ਇਨ੍ਹਾਂ ਦੀ ਸੇਵਾਵਾਂ ਬਰਖਾਸਤ ਕਰ ਦਿੱਤੀਆਂ ਗਈਆਂ ਹਨ। ਜਿਸ `ਤੇ ਕਾਰਵਾਈ ਕਰਦਿਆਂ ਡਾਕਟਰ ਨਵੀਨ ਖੁੰਗਰ, ਐਸ.ਐਮ.ਓ., ਹਰਦਵਿੰਦਰ ਸਿੰਘ, ਸੀਨੀਅਰ ਸਹਾਇਕ, ਦਫ਼ਤਰ ਸਿਵਲ ਸਰਜਨ, ਤਰਨ ਤਾਰਨ ਆਰਜੀ ਡਿਊਟੀ ਸੀ.ਐਚ.ਸੀ. ਮਿਆਂਵਿੰਡ, ਰਵਿੰਦਰਪਾਲ ਸਿੰਘ ਸੀਨੀਅਰ ਸਹਾਇਕ, ਦਲਜੀਤ ਸਿੰਘ, ਸੁਪਰਡੈੰਟ, ਅਤੇ ਜਸਵਿੰਦਰ ਸਿੰਘ, ਸੀਨੀਅਰ ਸਹਾਇਕ, ਦਫ਼ਤਰ ਸਿਵਲ ਸਰਜਨ, ਤਰਨਤਾਰਨ ਨੂੰ ਮੁਅੱਤਲ ਕੀਤਾ ਗਿਆ ਹੈ।

ਇਸ ਮਾਮਲੇ ਵਿੱਚ ਪੂਰਵਲੇ ਸਿਵਲ ਸਰਜਨ, ਤਰਨ ਤਾਰਨ ਡਾ. ਅਨੂਪ ਕੁਮਾਰ ਵਿਰੁੱਧ ਵੀ ਸਹੀ ਤਰੀਕੇ ਨਾਲ ਡਿਊਟੀ ਨਾ ਕਰਨ ਕਰਕੇ ਕਾਰਵਾਈ ਕਰਨ ਦੇ ਹੁਕਮ ਵੀ ਜਾਰੀ ਕੀਤੇ ਗਏ ਹਨ। ‘ਤੇ ਪੜਤਾਲ ਰਿਪੋਰਟ ਵਿੱਚ ਮੁੱਖ ਰੂਪ ਵਿੱਚ ਪਾਏ ਗਏ ਦੋਸ਼ੀ ਕਰਮਚਾਰੀਆਂ ਵਿਰੁੱਧ ਫੌਜਦਾਰੀ ਕੇਸ ਦਰਜ ਕਰਨ ਹਿੱਤ ਡਾਇਰੈਕਟਰ, ਸਿਹਤ ਸੇਵਾਵਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

Continue Reading
Click to comment

Leave a Reply

Your email address will not be published. Required fields are marked *