Corona Virus
ਬਲਬੀਰ ਸਿੱਧੂ ਨੇ ਲੋਕਾਂ ਨੂੰ ਕੋਵਿਡ-19 ਪੀੜਤ ਮਰੀਜ਼ ਦੇ ਅੰਤਿਮ ਸੰਸਕਾਰ ਦਾ ਵਿਰੋਧ ਨਾ ਕਰਨ ਦੀ ਕੀਤੀ ਅਪੀਲ

ਚੰਡੀਗੜ੍ਹ , 3 ਅਪ੍ਰੈਲ , ( ਬਲਜੀਤ ਮਰਵਾਹਾ ) : ਵੀਰਵਾਰ ਨੂੰ ਵਾਪਰੀ ਇਕ ਘਟਨਾ ਨੂੰ ਦੇਖਦਿਆਂ, ਜਿਸ ਵਿਚ ਪ੍ਰਸਿੱਧ ਰਾਗੀ ਪਦਮ ਸ਼੍ਰੀ ਭਾਈ ਨਿਰਮਲ ਸਿੰਘ ਦੀ ਕੋਵਿਡ-19 ਕਾਰਨ ਹੋਏ ਦੇਹਾਂਤ ਕਾਰਨ ਉਹਨਾਂ ਦੇਮ੍ਰਿਤਕ ਸਰੀਰ ਨੂੰ ਦੇ ਸੰਸਕਾਰ ਕਰਨ ਦਾ ਵਿਰੋਧ ਕੀਤਾ ਗਿਆ ਸੀ, ਸਿਹਤ ਮੰਤਰੀ, ਪੰਜਾਬ, ਬਲਬੀਰ ਸਿੰਘ ਸਿੱਧੂ ਨੇ ਲੋਕਾਂ ਨੂੰ ਇਸ ਸਬੰਧੀ ਨਾ ਘਬਰਾਉਣ ਦੀਅਪੀਲ ਕੀਤੀ ਕਿਉਂਕਿ ਕੋਵੀਡ-19 ਪਾਜੇਟਿਵ ਮਰੀਜ਼ ਦੇ ਸਰੀਰ ਦਾ ਸੰਸਕਾਰ ਕਰਨ ਨਾਲ ਕੋਈ ਵਾਧੂ ਖ਼ਤਰਾ ਪੈਦਾ ਨਹੀਂ ਹੁੰਦਾ।ਸ਼ਮਸ਼ਾਨਘਾਟ ਅਤੇ ਦਫ਼ਨਾਉਣ ਵਾਲੇ ਕਰਮਚਾਰੀਆਂ ਨੂੰ ਜਾਗਰੂਕ ਕਰਦਿਆਂ ਉਹਨਾਂ ਦੁਹਰਾਇਆ ਕਿ ਜੇ ਸਹੀਪ੍ਰੋਟੋਕੋਲ ਦੀ ਪਾਲਣਾ ਕੀਤੀ ਜਾਵੇ ਤਾਂ ਸੰਸਕਾਰਨਾਲ ਕੋਈ ਬੁਰਾ ਪ੍ਰਭਾਵ ਨਹੀਂ ਪੈਂਦਾ।ਇਥੋਂ ਤੱਕ ਕਿ ਰਾਖ ਨਾਲ ਵੀ ਕੋਈ ਖਤਰਾ ਪੈਦਾ ਨਹੀਂ ਹੁੰਦਾ ਅਤੇ ਅੰਤਮ ਸੰਸਕਾਰ ਦੀਆਂ ਰਸਮਾਂ ਲਈ ਰਾਖ ਇਕੱਠੀ ਕੀਤੀਜਾ ਸਕਦੀ ਹੈ।ਉਨ੍ਹਾਂ ਕਿਹਾ ਕਿ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ਮਸ਼ਾਨਘਾਟ ਅਤੇ ਦਫ਼ਨਾਉਣ ਵਾਲੇ ਕਰਮਚਾਰੀਆਂ ਨੂੰ ਹੱਥਾਂ ਦੀਸਫਾਈ, ਮਾਸਕ ਅਤੇ ਦਸਤਾਨਿਆਂ ਦੀ ਵਰਤੋਂ ਨੂੰ ਯਕੀਨੀ ਬਣਾਉਣ ਦੀ ਲੋੜ ਹੈ।ਇਸ ਤੋਂ ਇਲਾਵਾ, ਰਿਸ਼ਤੇਦਾਰਾਂ ਨੂੰ ਮੂੰਹ ਦਿਖਾਉਣਾ ਅਤੇ ਧਾਰਮਿਕ ਰਸਮਾਂ ਜਿਵੇਂ ਕਿ ਧਾਰਮਿਕ ਪਾਠ ਪੜ੍ਹਨਾ, ਪਵਿੱਤਰ ਪਾਣੀ ਦਾ ਛਿੜਕਾਅ ਅਤੇ ਕੋਈ ਹੋਰ ਅੰਤਮਰਸਮ, ਜਿਸ ਨਾਲ ਸਰੀਰ ਨੂੰ ਛੂਹਣ ਦੀ ਜ਼ਰੂਰਤ ਨਹੀਂ ਹੁੰਦੀ,ਲਈ ਲਾਸ਼ ਨੂੰ ਦਿਖਾਉਣ ਲਈ ਬੈਗ ਨੂੰ (ਸਟਾਫ ਦੁਆਰਾ ਸਧਾਰਣ ਸਾਵਧਾਨੀਆਂ ਵਰਤ ਕੇ) ਖੋਲਣਦੀ ਇਜਾਜ਼ਤ ਦਿੱਤੀ ਜਾ ਸਕਦੀ ਹੈ।ਪਰ, ਮ੍ਰਿਤਕ ਦੇਹ ਨੂੰ ਨਹਾਉਣ, ਚੁੰਮਣਾ, ਗਲੇ ਲਗਾਉਣ ਦੀ ਇਜਾਜ਼ਤ ਨਹੀਂ ਹੈ ਅਤੇ ਸੰਸਕਾਰ/ ਦਫ਼ਨਾਉਣਵਾਲੇ ਕਰਮਚਾਰੀਆਂ ਅਤੇ ਪਰਿਵਾਰਕ ਮੈਂਬਰਾਂ ਨੂੰਅੰਤਿਮ ਸਸਕਾਰ/ਦਫਨਾਉਣ ਤੋਂ ਬਾਅਦ ਹੱਥਾਂ ਦੀ ਸਫਾਈ ਕਰਨੀ ਚਾਹੀਦੀ ਹੈ।