Haryana
ਬਲਜੀਤ ਸਿੰਘ ਦਾਦੂਵਾਲ ਬਣੇ ਸਰਬਸੰਮਤੀ ਨਾਲ ਹਰਿਆਣਾ ਗੁਰੂਦਵਾਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਪ੍ਰਧਾਨ

15 ਜੁਲਾਈ : ਹਰਿਆਣਾ ਦੇ ਇਤਿਹਾਸਕ ਗੁਰਦੁਆਰਿਆਂ ਦੇ ਪ੍ਰਬੰਧ ਵਾਸਤੇ ਹਰਿਆਣਾ ਸਰਕਾਰ ਵੱਲੋਂ ਵਿਧਾਨ ਸਭਾ ਚ ਬਿੱਲ ਪਾਸ ਕਰ ਕਰਕੇ ਹੋਂਦ ਵਿੱਚ ਲਿਆਂਦੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੀਟਿੰਗ 13 ਜੁਲਾਈ ਨੂੰ ਕਮੇਟੀ ਦੇ ਮੁੱਖ ਦਫ਼ਤਰ ਗੁਰਦੁਆਰਾ ਸਾਹਿਬ ਪਾਤਸ਼ਾਹੀ ਪਹਿਲੀ ਅਤੇ ਛੇਵੀਂ ਚੀਕਾ ਵਿਖੇ ਕੀਤੀ ਗਈ। ਜਿਸ ਵਿੱਚ ਹਰਿਆਣਾ ਕਮੇਟੀ ਦੇ ਜਨਰਲ ਹਾਊਸ ਦੇ 23 ਮੈਂਬਰ ਹਾਜ਼ਰ ਸਨ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਵੱਲੋਂ ਪਿਛਲੇ ਸਮੇਂ ਸਿਹਤ ਠੀਕ ਨਾ ਹੋਣ ਕਾਰਨ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ ਅੱਜ ਦੇ ਜਨਰਲ ਹਾਊਸ ਨੇ ਸਾਰੀ ਕਾਰਜਕਾਰਨੀ ਦਾ ਪ੍ਰਧਾਨ ਸਮੇਤ ਅਸਤੀਫ਼ਾ ਪ੍ਰਵਾਨ ਕੀਤਾ ਅਤੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਸਰਬਸੰਮਤੀ ਦੇ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਜਥੇਦਾਰ ਦਾਦੂਵਾਲ ਦੀ ਪ੍ਰਧਾਨਗੀ ਵਿੱਚ ਹੋਈ ਮੀਟਿੰਗ ਜਿਸ ਵਿੱਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪਿਛਲੇ ਸਾਲ ਦਾ ਬਜਟ ਪੇਸ਼ ਕੀਤਾ ਗਿਆ। ਬਜਟ ‘ਤੇ ਸਾਰੇ ਮੈਂਬਰਾਂ ਨੇ ਆਪੋ ਆਪਣੇ ਵਿਚਾਰ ਦਿੱਤੇ ਅਤੇ ਸਾਰੇ ਬਜਟ ਨੂੰ ਪ੍ਰੀ ਆਡਿਟ ਕਰਵਾਉਣ ਵਾਸਤੇ ਜ਼ੋਰ ਦਿੱਤਾ। ਜਿਸ ਨੂੰ ਸਾਰੇ ਜਨਰਲ ਹਾਊਸ ਨੇ ਸਰਬਸੰਮਤੀ ਨਾਲ ਪਾਸ ਕੀਤਾ। ਇਸ ਦੇ ਨਾਲ ਹੀ ਜਥੇਦਾਰ ਦਾਦੂਵਾਲ ਨੇ ਕਮੇਟੀ ਦੀ ਸਮੁੱਚੀ ਕਾਰਜਕਰਨੀ ਦੀ ਚੋਣ ਵਾਸਤੇ 13 ਅਗਸਤ ਦਾ ਸਮਾਂ ਦਿੱਤਾ। ਜਿਸ ਦੌਰਾਨ 7 ਅਗਸਤ ਤੱਕ ਸਾਰੇ ਮੈਂਬਰ ਆਪਣਾ ਨੋਮੀਨੇਸ਼ਨ ਫਾਰਮ ਭਰ ਸਕਦੇ ਹਨ ਅਤੇ 9 ਅਗਸਤ ਤੱਕ ਨਾਮ ਵਾਪਸ ਲਏ ਜਾ ਸਕਦੇ ਹਨ। ਜਥੇਦਾਰ ਦਾਦੂਵਾਲ ਵੱਲੋਂ ਇਹ ਸਾਰੀ ਕਾਰਜਕਾਰਨੀ ਦੀ ਚੋਣ ਕਰਵਾਉਣ ਲਈ ਕਮੇਟੀ ਦੇ ਸੈਕਟਰੀ ਦਰਸ਼ਨ ਸਿੰਘ ਬੁਰਾੜੀ ਨੂੰ ਨਿਯੁਕਤ ਕੀਤਾ ਗਿਆ।
ਜਨਰਲ ਹਾਊਸ ਦੀ ਮੀਟਿੰਗ ਵਿੱਚ ਸਰਦਾਰ ਜਗਦੀਸ਼ ਸਿੰਘ ਝੀਂਡਾ, ਜਥੇਦਾਰ ਬਲਜੀਤ ਸਿੰਘ ਦਾਦੂਵਾਲ, ਕਰਨੈਲ ਸਿੰਘ ਨਿੰਮਨਾਬਾਦ, ਦੀਦਾਰ ਸਿੰਘ ਨਲਵੀ, ਜੋਗਾ ਸਿੰਘ ਯਮੁਨਾਨਗਰ, ਜਸਵੀਰ ਸਿੰਘ ਭਾਟੀ, ਚੰਨਦੀਪ ਸਿੰਘ ਖੁਰਾਣਾ, ਅਵਤਾਰ ਸਿੰਘ ਚੱਕੂ, ਅਪਾਰ ਸਿੰਘ ਕਿਸ਼ਨਗੜ੍ਹ, ਹਰਪ੍ਰੀਤ ਸਿੰਘ ਨਰੂਲਾ, ਜਸਵੀਰ ਸਿੰਘ ਖ਼ਾਲਸਾ, ਹਰਭਜਨ ਸਿੰਘ ਰਾਠੌੜ, ਗੁਰਚਰਨ ਸਿੰਘ ਚੀਮੋਂ, ਹਾਕਮ ਸਿੰਘ ਕੇਸਰੀ, ਜਸਵੰਤ ਸਿੰਘ ਕਾਲਾ, ਅਮਰਿੰਦਰ ਸਿੰਘ ਅਰੋੜਾ, ਮੋਹਨਜੀਤ ਸਿੰਘ ਪਾਣੀਪਤ, ਬਲਦੇਵ ਸਿੰਘ ਬੱਲੀ, ਮਨਜੀਤ ਸਿੰਘ ਡਾਚਰ, ਨਿਰਵੈਰ ਸਿੰਘ ਆਂਟਾ, ਸੱਤਪਾਲ ਸਿੰਘ ਪਹੇਵਾ, ਸੁਰਿੰਦਰ ਸਿੰਘ ਸ਼ਾਹ, ਜਸਵਿੰਦਰ ਸਿੰਘ ਪਿੱਪਲਥੇਹ ਸਾਰੇ ਹਰਿਆਣਾ ਕਮੇਟੀ ਦੇ ਮੈਂਬਰ ਹਾਜ਼ਰ ਸਨ। ਇਸੇ ਦੌਰਾਨ ਹੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਤੇ ਸਾਬਕਾ ਚੈਅਰਮੈਨ ਪੰਜਾਬ ਰਾਜ ਖਾਦੀ ਬੋਰਡ , ਅਕਾਲੀ ਆਗੂ ਸਰਬਜੀਤ ਸਿੰਘ ਜੰਮੂ ਤੇ ਬਲਵਿੰਦਰ ਸਿੰਘ ਖੋਜਕੀਪੁਰ ਨੇ ਜਥੇਦਾਰ ਬਾਬਾ ਬਲਜੀਤ ਸਿੰਘ ਦਾਦੂਵਾਲ ਨੂੰ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਬਨਾਉਣ ਦੇ ਫੈਸਲੇ ਦਾ ਭਾਰੀ ਸਵਾਗਤ ਕਰਦਿਆਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੁੱਚੇ ਮੈਂਬਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ।
ਹਰਿਆਣਾ ਦੇ ਇਤਿਹਾਸਕ ਗੁਰਦੁਆਰਿਆਂ ਦੇ ਪ੍ਰਬੰਧ ਵਾਸਤੇ ਹਰਿਆਣਾ ਸਰਕਾਰ ਵੱਲੋਂ ਵਿਧਾਨ ਸਭਾ ਚ ਬਿੱਲ ਪਾਸ ਕਰ ਕਰਕੇ ਹੋਂਦ ਵਿੱਚ ਲਿਆਂਦੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੀਟਿੰਗ 13 ਜੁਲਾਈ ਨੂੰ ਕਮੇਟੀ ਦੇ ਮੁੱਖ ਦਫ਼ਤਰ ਗੁਰਦੁਆਰਾ ਸਾਹਿਬ ਪਾਤਸ਼ਾਹੀ ਪਹਿਲੀ ਅਤੇ ਛੇਵੀਂ ਚੀਕਾ ਵਿਖੇ ਕੀਤੀ ਗਈ। ਜਿਸ ਵਿੱਚ ਹਰਿਆਣਾ ਕਮੇਟੀ ਦੇ ਜਨਰਲ ਹਾਊਸ ਦੇ 23 ਮੈਂਬਰ ਹਾਜ਼ਰ ਸਨ। ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਵੱਲੋਂ ਪਿਛਲੇ ਸਮੇਂ ਸਿਹਤ ਠੀਕ ਨਾ ਹੋਣ ਕਾਰਨ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ।