bettilt giriş
Ban on buying and selling of military colored uniforms, badges, caps, belts etc. in the district
Connect with us

Punjab

ਜ਼ਿਲ੍ਹੇ ਵਿੱਚ ਫੌਜੀ ਰੰਗ ਦੀਆਂ ਵਰਦੀਆਂ, ਬੈਚ, ਟੋਪੀ, ਬੈਲਟਾਂ ਆਦਿ ਦੀ ਖਰੀਦ ਵੇਚ ‘ਤੇ ਪਾਬੰਦੀ

Published

on

ਪਟਿਆਲਾ:

ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਪ੍ਰੀਤ ਸਿੰਘ ਥਿੰਦ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਆਮ ਜਨਤਾ ਦੇ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਵਰਦੀਆਂ, ਆਰਮੀ ਬੈਚ, ਟੋਪੀ, ਬੈਲਟਾਂ ਅਤੇ ਆਰਮੀ ਚਿੰਨ ਆਦਿ ਖਰੀਦ, ਵੇਚ ਅਤੇ ਵਰਤੋਂ ਕਰਨ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾਈ ਹੈ।

ਜਾਰੀ ਕੀਤੇ ਇਹਨਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਭਾਰਤ ਦੇਸ਼ ਦੀ ਮਿਲਟਰੀ ਵੱਲੋਂ ਖਾਸ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਵਰਦੀਆਂ ਦੀ ਵਰਤੋਂ ਕੀਤੀ ਜਾਂਦੀ ਹੈ। ਪਰ ਆਮ ਤੌਰ ‘ਤੇ ਵੇਖਣ ਵਿੱਚ ਆਇਆ ਹੈ ਕਿ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਵਰਦੀਆਂ, ਆਰਮੀ ਬੈਚ, ਟੋਪੀ, ਬੈਲਟਾਂ ਅਤੇ ਆਰਮੀ ਚਿੰਨ ਆਦਿ ਖੁੱਲ੍ਹੇ ਤੌਰ ‘ਤੇ ਹੀ ਦੁਕਾਨਾਂ ‘ਤੇ ਉਪਲੱਬਧ ਹਨ। ਜਿਸ ਕਾਰਨ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਇਹਨਾਂ ਦਾ ਗਲਤ ਇਸਤੇਮਾਲ ਕਰਕੇ ਦੇਸ਼ ਅੰਦਰ ਅਮਨ ਅਤੇ ਸ਼ਾਂਤੀ ਵਿੱਚ ਖੱਲਲ ਪੈਦਾ ਕਰਕੇ, ਮਾਨਵ ਜੀਵਨ ਹੋਂਦ ਨੂੰ ਖਤਰਾ ਪੈਦਾ ਕੀਤਾ ਜਾਦਾ ਹੈ। ਇਸ ਲਈ ਵੱਖਰੇਪਨ ਨੂੰ ਯਕੀਨੀ ਬਣਾਉਣ ਲਈ ਅਤੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਵਰਦੀਆਂ, ਆਰਮੀ ਬੈਚ, ਟੋਪੀ, ਬੈਲਟਾਂ ਅਤੇ ਆਰਮੀ ਚਿੰਨ ਆਦਿ ਦੀ ਆਮ ਜਨਤਾ ਵੱਲੋਂ ਵਰਤੋਂ ਕਰਨ ਅਤੇ ਵੇਚਣ ‘ਤੇ ਰੋਕ ਲਗਾਉਣੀ ਜ਼ਰੂਰੀ ਹੈ। ਜ਼ਿਲ੍ਹੇ ਵਿੱਚ ਇਹ ਹੁਕਮ 4 ਦਸੰਬਰ 2022 ਤੱਕ ਲਾਗੂ ਰਹਿਣਗੇ।

2