Connect with us

Punjab

ਸ਼ਹਿਰੀ ਖੇਤਰ ‘ਚ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੇ ਆਉਣ ‘ਤੇ ਪਾਬੰਦੀ

Published

on

ਪਟਿਆਲਾ : ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸ਼੍ਰੀ ਕੁਮਾਰ ਅਮਿਤ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2)  ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਰਾਜਪੁਰਾ ਚੁੰਗੀ ਤੋਂ ਬੱਸ ਸਟੈਂਡ ਦੇ ਅੰਦਰ ਦਾ ਏਰੀਆ, ਬੱਸ ਸਟੈਂਡ ਤੋਂ ਫੁਆਰਾ ਚੌਂਕ (ਦੀ ਮਾਲ ਰੋਡ), ਫੁਆਰਾ ਚੌਂਕ ਲੋਅਰ ਮਾਲ ਤੋਂ ਮਹਿੰਦਰਾ ਕਾਲਜ ਅਤੇ ਮਹਿੰਦਰਾ ਕਾਲਜ ਤੋਂ ਸਨੌਰੀ ਅੱਡੇ ਦੇ ਅੰਦਰ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੇ ਅੰਦਰ ਆਉਣ ‘ਤੇ ਪਾਬੰਦੀ ਲਗਾਈ ਹੈ। ਇਹ ਹੁਕਮ 2 ਨਵੰਬਰ 2021 ਤੱਕ ਲਾਗੂ ਰਹਿਣਗੇ।


ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਪਟਿਆਲਾ ਦੇ ਸ਼ਹਿਰੀ ਖੇਤਰ ਅੰਦਰ ਭਾਰੀ ਵਾਹਨਾਂ ਦੀ ਆਵਾਜਾਈ ਬਹੁਤ ਜ਼ਿਆਦਾ ਵੱਧ ਗਈ ਹੈ, ਇਨ੍ਹਾਂ ਵਾਹਨਾਂ ਦੀ ਦਿਨ ਦੇ ਸਮੇਂ ਸ਼ਹਿਰ ਵਿੱਚ ਆਮਦ ਨਾਲ ਆਮ ਟ੍ਰੈਫਿਕ ਦੀ ਆਵਾਜਾਈ ਵਿੱਚ ਕਾਫ਼ੀ ਵਿਘਨ ਪੈ ਰਿਹਾ ਹੈ, ਜਿਸ ਨਾਲ ਲੰਮੇ ਸਮੇਂ ਜਾਮ ਲੱਗ ਜਾਂਦੇ ਹਨ।

ਇਨ੍ਹਾਂ ਟ੍ਰੈਫਿਕ ਜਾਮਾਂ ਕਾਰਨ ਜਿੱਥੇ ਆਮ ਜਨਤਾ ਦੇ ਕੰਮਕਾਰ ਪ੍ਰਭਾਵਿਤ ਹੁੰਦੇ ਹਨ, ਉੱਥੇ ਨਾਲ ਹੀ ਬਿਮਾਰ/ਬਜ਼ੂਰਗ/ਮਰੀਜ਼/ਐਂਬੂਲੈਸਾਂ/ਸਕੂਲੀ ਬੱਚਿਆਂ ਦੇ ਇੱਕ ਥਾਂ ਤੋਂ ਦੂਜੀ ਥਾਂ ਸਮੇਂ ਸਿਰ ਪੁੱਜਣ ਵਿੱਚ ਵੀ ਵਿਘਨ ਪੈਂਦਾ ਹੈ। ਅਜਿਹੇ ਹਾਲਤਾਂ ਨਾਲ ਅਮਨ ਕਾਨੂੰਨ ਦੀ ਸਥਿਤੀ ਦੇ ਖਰਾਬ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ।