Connect with us

India

ਖੰਡ ਦੇ ਨਿਰਯਾਤ ‘ਤੇ ਪਾਬੰਦੀ !

Published

on

  • ਸੰਕਟ ਵਿਚਾਲੇ ਭਾਰਤ ਦਾ ਵੱਡਾ ਫੈਸਲਾ
  • ਖੰਡ ਦੇ ਨਿਰਯਾਤ ‘ਤੇ ਲਾਈ ਪਾਬੰਦੀ
  • ਕੱਚੀ, ਚਿੱਟੀ ਅਤੇ ਰਿਫਾਇੰਡ ਖੰਡ ਦੇ ਨਿਰਯਾਤ ‘ਤੇ ਪਾਬੰਦੀ

ਸੰਕਟ ਵਿਚਾਲੇ ਭਾਰਤ ਨੇ ਵੱਡਾ ਫੈਸਲਾ ਲਿਆ ਹੈ। ਖੰਡ ਦੇ ਨਿਰਯਾਤ ‘ਤੇ ਪਾਬੰਦੀ ਲਗਾ ਦਿੱਤੀ ਹੈ। ਕੇਂਦਰ ਸਰਕਾਰ ਨੇ ਨੋਟੀਫਿਕੇਸ਼ਨ ਐਲਾਨ ਕੀਤਾ ਹੈ। 30 ਸਤੰਬਰ, 2026 ਤੱਕ ਖੰਡ ਦੇ ਨਿਰਯਾਤ ‘ਤੇ ਪਾਬੰਦੀ ਲੱਗੀ ਹੈ। ਕੱਚੀ, ਚਿੱਟੀ ਅਤੇ ਰਿਫਾਇੰਡ ਖੰਡ ਦੇ ਨਿਰਯਾਤ ‘ਤੇ ਪਾਬੰਦੀ ਲਗਾ ਦਿੱਤੀ ਹੈ।

ਭਾਰਤ ਵਿੱਚ ਖੰਡ ਨੂੰ ਲੈ ਕੇ ਵੱਡਾ ਫੈਸਲਾ ਸਾਹਮਣੇ ਆਇਆ ਹੈ। ਕੇਂਦਰ ਸਰਕਾਰ ਨੇ ਦੇਸ਼ ਵਿੱਚ ਵਧ ਰਹੀਆਂ ਕੀਮਤਾਂ ਅਤੇ ਸੰਭਾਵਿਤ ਘਾਟ ਦੇ ਖਤਰੇ ਨੂੰ ਦੇਖਦਿਆਂ ਖੰਡ ਦੇ ਨਿਰਯਾਤ ‘ਤੇ ਪਾਬੰਦੀ ਲਗਾਉਣ ਦਾ ਐਲਾਨ ਕਰ ਦਿੱਤਾ ਹੈ। ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ 30 ਸਤੰਬਰ 2026 ਤੱਕ ਕੱਚੀ, ਚਿੱਟੀ ਅਤੇ ਰਿਫਾਇੰਡ ਖੰਡ ਦੇ ਨਿਰਯਾਤ ‘ਤੇ ਪੂਰੀ ਤਰ੍ਹਾਂ ਰੋਕ ਰਹੇਗੀ। ਇਸ ਫੈਸਲੇ ਤੋਂ ਬਾਅਦ ਦੇਸ਼ ਭਰ ਵਿੱਚ ਚੀਨੀ ਬਾਜ਼ਾਰ ਅਤੇ ਵਪਾਰ ਜਗਤ ਵਿੱਚ ਹਲਚਲ ਮਚ ਗਈ ਹੈ।

ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਦੇਸ਼ ਵਿੱਚ ਖੰਡ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਅਤੇ ਆਮ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦੇਣ ਲਈ ਇਹ ਕਦਮ ਚੁੱਕਿਆ ਗਿਆ ਹੈ। ਪਿਛਲੇ ਕੁਝ ਮਹੀਨਿਆਂ ਤੋਂ ਖੰਡ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਦੇਖਿਆ ਜਾ ਰਿਹਾ ਸੀ। ਇਸਦੇ ਨਾਲ ਹੀ ਮੌਸਮੀ ਬਦਲਾਅ ਅਤੇ ਗੰਨੇ ਦੀ ਪੈਦਾਵਾਰ ਵਿੱਚ ਕਮੀ ਦੇ ਸੰਕੇਤਾਂ ਨੇ ਸਰਕਾਰ ਦੀ ਚਿੰਤਾ ਹੋਰ ਵਧਾ ਦਿੱਤੀ ਸੀ।

ਸਰਕਾਰ ਨੂੰ ਡਰ ਹੈ ਕਿ ਜੇ ਨਿਰਯਾਤ ਜਾਰੀ ਰਿਹਾ ਤਾਂ ਦੇਸ਼ ਵਿੱਚ ਖੰਡ ਦੀ ਕਮੀ ਪੈ ਸਕਦੀ ਹੈ ਅਤੇ ਇਸਦਾ ਸਿੱਧਾ ਅਸਰ ਆਮ ਲੋਕਾਂ ਦੀ ਜੇਬ ‘ਤੇ ਪਵੇਗਾ। ਇਸੇ ਲਈ ਹੁਣ ਪਹਿਲਾਂ ਦੇਸ਼ ਦੀਆਂ ਜ਼ਰੂਰਤਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਇਹ ਫੈਸਲਾ ਅਸਥਾਈ ਤੌਰ ‘ਤੇ ਲਿਆ ਗਿਆ ਹੈ ਅਤੇ ਸਥਿਤੀ ਦੀ ਸਮੀਖਿਆ ਕਰਨ ਤੋਂ ਬਾਅਦ ਅਗਲਾ ਫੈਸਲਾ ਕੀਤਾ ਜਾਵੇਗਾ।

ਆਮ ਲੋਕਾਂ ਵਿੱਚ ਵੀ ਇਸ ਫੈਸਲੇ ਨੂੰ ਲੈ ਕੇ ਵੱਖ-ਵੱਖ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ। ਕੁਝ ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਦਾ ਇਹ ਫੈਸਲਾ ਜ਼ਰੂਰੀ ਸੀ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਚੀਨੀ ਦੀ ਕਮੀ ਨਾ ਹੋਵੇ, ਜਦਕਿ ਕੁਝ ਲੋਕ ਇਸਨੂੰ ਵਧਦੀ ਮਹਿੰਗਾਈ ਅਤੇ ਆਰਥਿਕ ਦਬਾਅ ਨਾਲ ਜੋੜ ਕੇ ਦੇਖ ਰਹੇ ਹਨ।

Continue Reading