Uncategorized
ਬੰਗਲਾਦੇਸ਼ ਦੇ ਚੀਫ਼ ਜਸਟਿਸ ਨੇ ਦਿੱਤਾ ਅਸਤੀਫ਼ਾ
BANGLADESH : ਬੰਗਲਾਦੇਸ਼ ਦੀ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਓਬੈਦੁਲ ਹਸਨ ਨੇ ਨਿਆਂਪਾਲਿਕਾ ਦੇ ਮੁਖੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪ੍ਰਦਰਸ਼ਨਕਾਰੀਆਂ ਨੇ ਸ਼ਨੀਵਾਰ ਨੂੰ ਢਾਕਾ ‘ਚ ਸੁਪਰੀਮ ਕੋਰਟ ਦਾ ਘਿਰਾਓ ਕੀਤਾ। ਇਸ ਤੋਂ ਬਾਅਦ ਚੀਫ਼ ਜਸਟਿਸ ਸਮੇਤ ਸਾਰੇ ਜੱਜਾਂ ਨੂੰ ਦੁਪਹਿਰ ਤੱਕ ਅਸਤੀਫ਼ੇ ਦੇ ਦਿੱਤਾ ਸੀ । ਸ਼ੇਖ ਹਸੀਨਾ ਦੇ ਦੇਸ਼ ਛੱਡਣ ਤੋਂ ਬਾਅਦ ਉਥੇ ਮੁਹੰਮਦ ਯੂਨਸ ਦੀ ਅਗਵਾਈ ‘ਚ ਨਵੀਂ ਸਰਕਾਰ ਬਣੀ ਹੈ।
ਬੰਗਲਾਦੇਸ਼ ਵਿੱਚ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਓਬੈਦੁਲ ਹਸਨ ਨੇ ਨਿਆਂਪਾਲਿਕਾ ਦੇ ਮੁਖੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪ੍ਰਦਰਸ਼ਨਕਾਰੀਆਂ ਨੇ ਸ਼ਨੀਵਾਰ ਨੂੰ ਢਾਕਾ ‘ਚ ਸੁਪਰੀਮ ਕੋਰਟ ਦਾ ਘਿਰਾਓ ਕੀਤਾ।
ਚੀਫ਼ ਜਸਟਿਸ ਨੇ ਸੁਪਰੀਮ ਕੋਰਟ ਕੰਪਲੈਕਸ ਵਿੱਚ ਪੱਤਰਕਾਰਾਂ ਨੂੰ ਕਿਹਾ ਕਿ ਉਨ੍ਹਾਂ ਨੇ ਦੇਸ਼ ਭਰ ਵਿੱਚ ਸੁਪਰੀਮ ਕੋਰਟ, ਹਾਈ ਕੋਰਟ ਅਤੇ ਹੇਠਲੀਆਂ ਅਦਾਲਤਾਂ ਦੇ ਜੱਜਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਅਸਤੀਫ਼ਾ ਦੇਣ ਦਾ ਫੈਸਲਾ ਕੀਤਾ ਹੈ।
ਮੁਹੰਮਦ ਯੂਨਸ ਬੰਗਲਾਦੇਸ਼ ਦੇ ਨਵੇਂ ਪ੍ਰਧਾਨ ਮੰਤਰੀ ਬਣੇ
ਪ੍ਰਦਰਸ਼ਨਕਾਰੀਆਂ ਨੇ ਚਿਤਾਵਨੀ ਦਿੱਤੀ ਸੀ ਕਿ ਜੇਕਰ ਉਨ੍ਹਾਂ ਨੇ ਅਸਤੀਫਾ ਨਾ ਦਿੱਤਾ ਤਾਂ ਉਹ ਜੱਜਾਂ ਅਤੇ ਚੀਫ਼ ਜਸਟਿਸ ਓਬੈਦੁਲ ਹਸਨ ਦੀਆਂ ਰਿਹਾਇਸ਼ਾਂ ‘ਤੇ ਧਾਵਾ ਬੋਲ ਦੇਣਗੇ। ਸ਼ੇਖ ਹਸੀਨਾ ਦੇ ਦੇਸ਼ ਛੱਡਣ ਤੋਂ ਬਾਅਦ ਉਥੇ ਮੁਹੰਮਦ ਯੂਨਸ ਦੀ ਅਗਵਾਈ ‘ਚ ਨਵੀਂ ਸਰਕਾਰ ਬਣੀ ਹੈ।