Connect with us

Punjab

ਬਾਪੂ ਸੂਰਤ ਸਿੰਘ ਖ਼ਾਲਸਾ ਦਾ ਹੋਇਆ ਦਿਹਾਂਤ, ਅਮਰੀਕਾ ‘ਚ ਲਏ ਆਖਰੀ ਸਾਹ

Published

on

ਬਾਪੂ ਸੂਰਤ ਸਿੰਘ ਖ਼ਾਲਸਾ ਦਾ ਦਿਹਾਂਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਉਨ੍ਹਾਂ ਨੇ ਬੰਦੀ ਸਿੰਘਾਂ ਲਈ ਲੰਮੀ ਲੜਾਈ ਲੜੀ ਸੀ। 91 ਸਾਲ ਦੀ ਉਮਰ ਬਾਪੂ ਸੂਰਤ ਸਿੰਘ ਖ਼ਾਲਸਾ ਨੇ ਆਖਰੀ ਸਾਹ ਲਏ ਹਨ। ਦੱਸਣਯੋਗ ਹੈ ਕਿ ਬਾਪੂ ਸੂਰਤ ਸਿੰਘ ਖ਼ਾਲਸਾ ਵਜੋਂ ਜਾਣੇ ਜਾਂਦੇ ਸਿੱਖ ਕਾਰਕੁੰਨ ਦਾ ਮਰਨ ਵਰਤ ਪੰਜਾਬ ਦੇ ਇਤਿਹਾਸ ਦਾ ਹੁਣ ਤੱਕ ਦਾ ਸਭ ਤੋਂ ਲੰਬਾ ਮਰਨ ਵਰਤ ਮੰਨਿਆ ਜਾਂਦਾ ਹੈ। ਬੰਦੀ ਸਿੰਘਾਂ ਦੀ ਰਿਹਾਈ ਲਈ ਉਨ੍ਹਾਂ ਨੇ 16 ਜਨਵਰੀ, 2015 ਨੂੰ 82 ਸਾਲ ਦੀ ਉਮਰ ਵਿੱਚ ਆਪਣਾ ਸੰਘਰਸ਼ ਸ਼ੁਰੂ ਕੀਤਾ ਸੀ ਅਤੇ 14 ਜਨਵਰੀ, 2023 ਨੂੰ ਉਨ੍ਹਾਂ ਨੇ ਆਪਣਾ ਵਰਤ ਤੋੜਿਆ।

ਬਾਪੂ ਸੂਰਤ ਸਿੰਘ ਖ਼ਾਲਸਾ ਨੇ ਆਪਣਾ ਮਰਨ ਵਰਤ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਹਸਨਪੁਰ ਸਥਿਤ ਆਪਣੇ ਘਰ ਤੋਂ ਸ਼ੁਰੂ ਕੀਤਾ ਸੀ। ਪਰ ਵਰਤ ਦੌਰਾਨ ਜ਼ਿਆਦਾਤਰ ਸਮਾਂ ਉਨ੍ਹਾਂ ਨੇ ਲੁਧਿਆਣਾ ਦੇ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਬਿਤਾਇਆ। ਬੰਦੀ ਸਿੰਘ ਜਗਤਾਰ ਸਿੰਘ ਹਵਾਰਾ ਵੱਲੋਂ ਕੀਤੀ ਗਈ ਭਾਵੁਕ ਅਪੀਲ ਤੋਂ ਬਾਅਦ ਸੂਰਤ ਸਿੰਘ ਖਾਲਸਾ ਨੇ ਆਪਣੇ 90ਵੇਂ ਜਨਮ ਦਿਨ ਤੋਂ ਠੀਕ ਪਹਿਲਾਂ ਆਪਣਾ ਮਰਨ ਵਰਤ ਖਤਮ ਕਰ ਦਿੱਤਾ ਸੀ।