Punjab
ਬਰਜਿੰਦਰ ਪਰਵਾਨਾ ਨੂੰ ਅੱਜ ਕੋਰਟ ‘ਚ ਕੀਤਾ ਜਾਏਗਾ ਪੇਸ਼
ਪਟਿਆਲਾ ‘ਚ ਹੋਈ ਹਿੰਸਾ ਮਾਮਲੇ ‘ਚ ਮੁੱਖ ਮੁਲਜ਼ਮ ਬਰਜਿੰਦਰ ਪਰਵਾਨਾ ਨੂੰ ਅੱਜ ਕੋਰਟ ‘ਚ ਪੇਸ਼ ਕੀਤਾ ਜਾਏਗਾ। ਪਰਵਾਨਾ ਦੀ ਚਾਰ ਦਿਨਾਂ ਪੁਲਿਸ ਰਿਮਾਂਡ ਅੱਜ ਖ਼ਤਮ ਹੋ ਰਹੀ ਹੈ। ਕਿਹਾ ਜਾ ਰਿਹਾ ਹੈ ਕਿ ਪੁਲਿਸ ਅੱਜ ਪਰਵਾਨਾ ਨੂੰ ਕੋਰਟ ‘ਚ ਪੇਸ਼ ਕਰਕੇ ਹੋਰ ਰਿਮਾਂਡ ਦੀ ਮੰਗ ਕਰ ਸਕਦੀ ਹੈ। ਪੁਲਿਸ ਨੇ ਹਿੰਸਾ ਮਾਮਲੇ ‘ਚ 25 ਲੋਕਾਂ ਨੂੰ ਨਾਮਜ਼ਦ ਕੀਤਾ ਸੀ ਜਿਸ ਵਿਚੋਂ 9 ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।ਪੰਜਾਬ ਪੁਲਿਸ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ ਪਟਿਆਲਾ ਵਿਖੇ ਵਾਪਰੀਆਂ ਹਿੰਸਕ ਘਟਨਾਵਾਂ ਤੋਂ ਪਹਿਲਾਂ ਵੀ ਪਰਵਾਨਾ ਉੱਪਰ ਚਾਰ ਐੱਫਆਈਆਰ ਦਰਜ ਹਨ।