punjab
ਮੋਗਾ ਤੋਂ ਬਰਜਿੰਦਰ ਸਿੰਘ ਬਰਾੜ ਨੂੰ ਐਲਾਨਿਆਂ ਗਿਆ ਅਕਾਲੀ ਦਲ ਦਾ ਉਮੀਦਵਾਰ

ਮੋਗਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Badal) ਵੱਲੋਂ ਸ਼ੁਰੂ ਕੀਤੀ ਗਈ ਰੈਲੀ ਅੱਜ ਮੋਗਾ ਪਹੁੰਚੀ ਹੈ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਨੇ ਮੋਗਾ (Moga) ਤੋਂ ਸਾਬਕਾ ਜਥੇਦਾਰ ਤੋਤਾ ਸਿੰਘ ਦੇ ਪੁੱਤਰ ਬਰਜਿੰਦਰ ਸਿੰਘ ਬਰਾੜ ਨੂੰ ਉਮੀਦਵਾਰ ਐਲਾਨ ਦਿੱਤਾ ਹੈ।
ਸੁਖਬੀਰ ਬਾਦਲ ਨੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਮੇਰਾ ਸਿਆਸੀ ਜੀਵਨ ਮੋਗਾ ਤੋਂ ਸ਼ੁਰੂ ਹੋਇਆ ਹੈ। ਜੇਕਰ ਪੰਜਾਬ ਵਿੱਚ ਅਕਾਲੀ ਸਰਕਾਰ ਬਣਦੀ ਹੈ ਤਾਂ ਸਭ ਤੋਂ ਪਹਿਲਾਂ ਡੀਜ਼ਲ 10 ਰੁਪਏ ਸਸਤਾ ਕੀਤਾ ਜਾਵੇਗਾ।
ਕੇਜਰੀਵਾਲ ਅਤੇ ਕੈਪਟਨ ਦੀ ਕਾਂਗਰਸ ਸਰਕਾਰ (Congress Govt.) ’ਤੇ ਨਿਸ਼ਾਨਾ ਵਿੰਨ੍ਹਦੇ ਹੋਏ ਸੁਖਬੀਰ ਨੇ ਕਿਹਾ ਕਿ ਕਾਂਗਰਸ ਨੇ ਕਿਹੜੇ ਸੂਬੇ ਵਿੱਚ ਵਿਕਾਸ ਦਾ ਕਾਰਜ ਕੀਤਾ ਹੈ, ਉਸ ਦਾ ਨਾਂ ਦੱਸੇ। ਕੈਪਟਨ ਸਰਕਾਰ ਨੇ ਸੜਕਾਂ ਦਾ ਵਿਕਾਸ ਕਰਨਾ ਤਾਂ ਦੂਰ ਦੀ ਗੱਲ ਇਸ ਵਾਰ ਤਾਂ ਸੜਕਾਂ ’ਤੇ ਪੇਚ ਲਗਵਾਉਣ ਦਾ ਕੰਮ ਵੀ ਨਹੀਂ ਕੀਤਾ।