Punjab
ਬਰਜਿੰਦਰ ਸਿੰਘ ਹਮਦਰਦ ਵਿਜੀਲੈਂਸ ਦਫ਼ਤਰ ਵਿੱਚ ਨਹੀਂ ਹੋਏ ਪੇਸ਼, ਪੱਤਰ ਭੇਜ ਮੰਗਿਆ 10 ਦਿਨਾਂ ਦਾ ਸਮਾਂ

ਪੰਜਾਬ ਦੇ ਸੀਨੀਅਰ ਪੱਤਰਕਾਰ ਬਰਜਿੰਦਰ ਸਿੰਘ ਹਮਦਰਦ ਵਿਜੀਲੈਂਸ ਦਫ਼ਤਰ ਅੱਗੇ ਪੇਸ਼ ਨਹੀਂ ਹੋਏ। ਉਨ੍ਹਾਂ ਨੂੰ ਜਲੰਧਰ ਦੇ ਕਰਤਾਰਪੁਰ ਵਿਖੇ ਜੰਗ-ਏ-ਆਜ਼ਾਦੀ ਯਾਦਗਾਰ ਨੂੰ ਲੈ ਕੇ ਹੋਏ ਵਿਵਾਦ ਸਬੰਧੀ ਜਾਂਚ ਲਈ ਤਲਬ ਕੀਤਾ ਗਿਆ ਸੀ। ਜਿਸ ਨੂੰ ਲੈ ਕੇ ਉਹਨਾਂ ਵੱਲੋਂ ਪੱਤਰ ਭੇਜ ਕੇ ਕਿਹਾ ਗਿਆ ਹੈ ਕਿ ਉਸ ਨੂੰ ਵਿਜੀਲੈਂਸ ਸਾਹਮਣੇ ਪੇਸ਼ ਹੋਣ ਲਈ 10 ਦਿਨ ਦਾ ਸਮਾਂ ਦਿੱਤਾ ਜਾਵੇ।

ਮਿਲੀ ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੀ ਕਿ ਹਜੇ ਤੱਕ ਵਿਜੀਲੈਂਸ ਵੱਲੋਂ ਕੋਈ ਜਵਾਬ ਨਹੀਂ ਆਇਆ ਕਿ ਉਨ੍ਹਾਂ ਨੂੰ 10 ਦਿਨ ਦਾ ਸਮਾਂ ਦਿੱਤਾ ਗਿਆ ਹੈ ਜਾਂ ਨਹੀਂ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਵਿਜੀਲੈਂਸ ਰਾਹੀਂ ਬਰਜਿੰਦਰ ਸਿੰਘ ਹਮਦਰਦ ‘ਤੇ ਕੀਤੀ ਜਾ ਰਹੀ ਕਾਰਵਾਈ ਦਾ ਵਿਰੋਧ ਸ਼ੁਰੂ ਹੋ ਗਿਆ ਹੈ ਅਤੇ ਸਿਆਸਤ ਗਰਮਾ ਗਈ ਹੈ। ਕਾਂਗਰਸ ਕਮੇਟੀ ਨੇ ਸਰਕਾਰ ਵਿਰੁੱਧ ਮਤਾ ਪੇਸ਼ ਕੀਤਾ ਹੈ।

ਕਾਂਗਰਸ ਨੇ ਬੁਲਾਈ ਸਰਬ ਪਾਰਟੀ ਮੀਟਿੰਗ
ਜੰਗ-ਏ-ਆਜ਼ਾਦੀ ਯਾਦਗਾਰ ਦੀ ਪ੍ਰਬੰਧਕੀ ਕਮੇਟੀ ਤੋਂ ਅਸਤੀਫਾ ਦੇ ਚੁੱਕੇ ਬਰਜਿੰਦਰ ਸਿੰਘ ਹਮਦਰਦ ਨੂੰ ਵਿਜੀਲੈਂਸ ਵੱਲੋਂ ਤਲਬ ਕਰਨ ਦੇ ਸਰਕਾਰ ਦੇ ਫੈਸਲੇ ਦੇ ਵਿਰੋਧ ਵਿੱਚ ਕਾਂਗਰਸ ਨੇ ਅੱਜ ਜਲੰਧਰ ਵਿੱਚ ਸਰਬ ਪਾਰਟੀ ਮੀਟਿੰਗ ਸੱਦੀ ਹੈ। ਕਾਂਗਰਸ ਕਮੇਟੀ ਵੱਲੋਂ ਇਹ ਮੀਟਿੰਗ 1 ਜੂਨ ਨੂੰ ਦੁਪਹਿਰ 1 ਵਜੇ ਬੁਲਾਈ ਗਈ ਹੈ। ਕਾਂਗਰਸ ਨੇ ਦੋਸ਼ ਲਾਇਆ ਹੈ ਕਿ ਸਰਕਾਰ ਦਮਨਕਾਰੀ ਨੀਤੀਆਂ ਅਪਣਾ ਕੇ ਮੀਡੀਆ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਕਾਂਗਰਸ ਦੀ ਮੀਟਿੰਗ ਜਿਸ ਵਿੱਚ ਸਰਕਾਰ ਖ਼ਿਲਾਫ਼ ਮਤਾ ਪਾਸ ਕੀਤਾ ਗਿਆ, ਇਸ ਮੌਕੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਨਵਜੋਤ ਸਿੰਘ ਸਿੱਧੂ, ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ, ਸੰਸਦ ਮੈਂਬਰ ਮਨੀਸ਼ ਤਿਵਾੜੀ, ਸਾਬਕਾ ਉਪ ਮੁੱਖ ਮੰਤਰੀ ਰੰਧਾਵਾ, ਸਾਬਕਾ ਸ. ਸਪੀਕਰ ਰਾਣਾ ਕੇਪੀ ਸਿੰਘ, ਸਾਬਕਾ ਮੰਤਰੀ ਓ.ਪੀ.ਸੋਨੀ, ਭਾਰਤ ਭੂਸ਼ਣ ਆਸ਼ੂ, ਗੁਰਕੀਰਤ ਕੋਟਲੀ ਅਤੇ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਸਮੇਤ ਹੋਰ ਸੀਨੀਅਰ ਆਗੂ।