Connect with us

punjab

ਬਜ਼ੁਰਗ ਮਾਤਾ ਨੂੰ ਘਰੋਂ ਕੱਢਣ ਦੇ ਮਾਮਲੇ ਵਿੱਚ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਮਾਤਾ ਦੇ ਪੁੱਤਰਾਂ ਅਤੇ ਧੀਆਂ ਨੂੰ ਕੀਤਾ ਤਲਬ

Published

on

manisha women commission

ਬਟਾਲਾ ਜ਼ਿਲ੍ਹੇ ਦੀ ਬਜ਼ੁਰਗ ਮਾਤਾ ਨੂੰ ਘਰੋਂ ਕੱਢਣ ਦੇ ਮਾਮਲੇ ਦਾ ਸੂ-ਮੋਟੋ ਨੋਟਿਸ ਲੈਂਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਮਾਤਾ ਦੇ ਪੁੱਤਰਾਂ ਅਤੇ ਧੀਆਂ ਨੂੰ 21 ਜੂਨ 2021 ਨੂੰ ਨਿੱਜੀ ਪੇਸ਼ੀ ‘ਤੇ ਤਲਬ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਦੱਸਿਆ ਕਿ ਇਹ ਮਾਮਲਾ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ। ਆਪਣੇ ਹੁਕਮਾਂ ਵਿੱਚ ਉਨ੍ਹਾਂ ਸੀਨੀਅਰ ਪੁਲਿਸ ਕਪਤਾਲ ਬਟਾਲਾ ਨੂੰ ਆਦੇਸ਼ ਦਿੱਤੇ ਕਿ ਮਾਮਲੇ ਨਾਲ ਸਬੰਧਤ ਡਿਪਟੀ ਸੁਪਰਡੈਂਟ ਦੀ ਡਿਊਟੀ ਲਗਾਏ ਜਾਵੇ ਕਿ ਉਹ ਮਾਤਾ ਦੇ ਧੀਆਂ ਅਤੇ ਪੁੱਤਰਾਂ ਸਮੇਤ ਕਮਿਸ਼ਨ ਅੱਗੇ ਪੇਸ਼ ਹੋਣ।