Connect with us

Punjab

ਅਕਾਲੀ ਦਲ ‘ਚ ਸ਼ਾਮਲ ਹੋਣ ਤੋਂ ਪਹਿਲਾ ਅਨੀਲ ਜੋਸ਼ੀ ਨੇ ਆਪਣੇ ਸਾਥੀਆਂ ਨਾਲ ਕੀਤੀ ਮੀਟਿੰਗ

Published

on

anil1

ਤਰਨਤਾਰਨ : ਖੇਤੀ ਕਾਨੂੰਨਾਂ ਨੂੰ ਹੱਲ ਕਰਨ ਦੀ ਗੱਲ ਤੇ ਭਾਜਪਾ ਵੱਲੋਂ ਪਾਰਟੀ ਤੋਂ ਕੱਢੇ ਗਏ ਸਾਬਕਾ ਮੰਤਰੀ ਅਨੀਲ ਜੋਸ਼ੀ ਨੇ ਸਿਆਸੀ ਸਰਗਰਮੀਆਂ ਤੇਜ਼ ਕਰਦਿਆਂ ਤਰਨਤਾਰਨ ਵਿਖੇ ਆਪਣੇ ਸਾਥੀਆਂ ਨਾਲ ਮੀਟਿੰਗ ਕੀਤੀ ਗਈ ਮੀਟਿੰਗ ਵਿੱਚ ਭਾਜਪਾ ਦੇ ਸਥਾਨਕ ਆਗੂਆਂ ਤੋਂ ਇਲਾਵਾ ਵਪਾਰ ਮੰਡਲ ਅਤੇ ਜੋਸ਼ੀ ਦੇ ਨੇੜਲੇ ਸਾਥੀਆਂ ਵੱਲੋਂ ਭਾਗ ਲਿਆ ਗਿਆ।

ਇਸ ਮੌਕੇ ਸੰਬੋਧਨ ਕਰਦਿਆਂ ਕਈ ਆਗੂਆਂ ਜੋਸ਼ੀ ਵੱਲੋਂ ਕਿਸਾਨ ਅੰਦੋਲਨ ਲਈ ਲਏ ਸਟੈਂਡ ਦੀ ਸਰਹਾਨਾ ਕੀਤੀ ਗਈ। ਇਸ ਮੌਕੇ ਜੋਸ਼ੀ ਨੇ ਕਿਹਾ ਉਨ੍ਹਾਂ ਨੂੰ ਭਾਜਪਾ ਤੋਂ ਕੱਢੇ ਜਾਣ ਕੋਈ ਦੁੱਖ ਨਹੀਂ ਹੈ ਕਿਸਾਨਾਂ ਦਾ ਮਸਲਾ ਹੱਲ ਹੋਣਾ ਚਾਹੀਦਾ ਹੈ।

ਇਸ ਮੌਕੇ ਉਨ੍ਹਾਂ ਨੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਇਸ਼ਾਰਾ ਕਰਦਿਆਂ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਫੈਸਲੇ ਦਿੱਲੀ ਤੋਂ ਹੁੰਦੇ ਹਨ ਅਕਾਲੀ ਦਲ ਹੀ ਇੱਕ ਅਜਿਹੀ ਪਾਰਟੀ ਹੈ ਜਿਸਦਾ ਫੈਸਲਾ ਸੂਬੇ ਅੰਦਰ ਹੁੰਦਾ ਹੈ ਉਨ੍ਹਾਂ ਕਿਹਾ ਕਿ ਅਕਾਲੀ ਦਲ ਸਾਰੇ ਵਰਗਾਂ ਨੂੰ ਲੈ ਕੇ ਸੈਕੂਲਰ ਚਲਦੀ ਹੈ ਤਾਂ ਉਨ੍ਹਾਂ ਨੂੰ ਅਕਾਲੀ ਦਲ ਵਿੱਚ ਸ਼ਾਮਲ ਹੋਣ ਤੋਂ ਕੋਈ ਵੀ ਇਤਰਾਜ਼ ਨਹੀਂ ਹੈ।