Punjab
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਜਲੰਧਰ ਪਹੁੰਚਣ ਤੋਂ ਪਹਿਲਾਂ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾ ਕੇ ਹੰਗਾਮਾ ਕੀਤਾ ਗਿਆ।

ਜਲੰਧਰ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਜਲੰਧਰ ਪਹੁੰਚਣ ਤੋਂ ਪਹਿਲਾਂ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾ ਕੇ ਹੰਗਾਮਾ ਕੀਤਾ ਗਿਆ।
ਦਰਅਸਲ ਸ਼ਰਾਰਤੀ ਅਨਸਰਾਂ ਵੱਲੋਂ ਬੱਸ ਸਟੈਂਡ ਅਤੇ ਦੇਵੀ ਤਾਲਾਬ ਮੰਦਰ ਦੇ ਆਲੇ-ਦੁਆਲੇ ਦੀਵਾਰਾਂ ‘ਤੇ ਲਿਖੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਦੇਖ ਕੇ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ।
ਦੱਸ ਦੇਈਏ ਕਿ ਅੱਜ ਕੇਜਰੀਵਾਲ ਅਤੇ ਭਗਵੰਤ ਮਾਨ ਦਿੱਲੀ ਤੋਂ ਵਿਸ਼ੇਸ਼ ਜਹਾਜ਼ ਰਾਹੀਂ ਆਦਮਪੁਰ ਏਅਰਪੋਰਟ ‘ਤੇ ਉਤਰਨਗੇ ਅਤੇ ਉਥੋਂ ਸਵੇਰੇ ਸਿੱਧੇ ਜਲੰਧਰ ਆਉਣਗੇ। ਇੱਥੇ ਪੁੱਜਣ ’ਤੇ ਦੋਵੇਂ ਨੇਤਾਵਾਂ ਵੱਲੋਂ ਪੰਜਾਬ ਸਰਕਾਰ ਦੀਆਂ ਵੋਲਵੋ ਬੱਸਾਂ ਨੂੰ ਹਰੀ ਝੰਡੀ ਦੇ ਕੇ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਲਈ ਰਵਾਨਾ ਕੀਤਾ ਜਾਵੇਗਾ।