National
ਸੰਸਦ ਦੇ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਸਰਕਾਰ ਨੇ 17 ਸਤੰਬਰ ਨੂੰ ਆਲ ਪਾਰਟੀ ਮੀਟਿੰਗ ਬੁਲਾਈ…

13ਸਤੰਬਰ 2023: ਸੰਸਦ ਦੇ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਕੇਂਦਰੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ 17 ਸਤੰਬਰ ਨੂੰ ਸਰਬ ਪਾਰਟੀ ਮੀਟਿੰਗ ਬੁਲਾਈ ਹੈ। ਇਕ ਮੀਡਿਆ ਅਦਾਰੇ ਮੁਤਾਬਿਕ ਸੂਤਰਾਂ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ ਹੈ। ਦਰਅਸਲ, ਕੇਂਦਰ ਸਰਕਾਰ ਨੇ 18 ਤੋਂ 22 ਸਤੰਬਰ ਤੱਕ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਇਸ ਵਿਸ਼ੇਸ਼ ਸੈਸ਼ਨ ਦਾ ਮਕਸਦ ਕੀ ਹੈ, ਇਹ ਤਾਂ ਅਜੇ ਪਤਾ ਨਹੀਂ ਲੱਗ ਸਕਿਆ ਹੈ ਪਰ ਉਮੀਦ ਹੈ ਕਿ ਇਸ ਦੌਰਾਨ ਸਰਕਾਰ ਇਕ ਦੇਸ਼, ਇਕ ਚੋਣ ਦਾ ਬਿੱਲ ਲਿਆ ਸਕਦੀ ਹੈ।
ਦੂਜੇ ਪਾਸੇ ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਐਕਸ (ਜੋ ਪਹਿਲਾਂ ਟਵਿੱਟਰ ਸੀ) ‘ਤੇ ਲਿਖਿਆ – ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ, ਪਰ ਇਕ ਵਿਅਕਤੀ ਤੋਂ ਇਲਾਵਾ ਕਿਸੇ ਨੂੰ ਇਸ ਦੇ ਏਜੰਡੇ ਦੀ ਜਾਣਕਾਰੀ ਨਹੀਂ ਹੈ। ਇਸ ਤੋਂ ਪਹਿਲਾਂ ਜਦੋਂ ਵੀ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਜਾਂਦਾ ਸੀ ਤਾਂ ਉਸ ਵਿਚ ਕਿਹੜੇ ਮੁੱਦਿਆਂ ‘ਤੇ ਚਰਚਾ ਹੋਵੇਗੀ, ਇਸ ਦੀ ਜਾਣਕਾਰੀ ਪਹਿਲਾਂ ਹੀ ਦਿੱਤੀ ਜਾਂਦੀ ਸੀ।