National
ਵਪਾਰਕ LPG ਗੈਸ ਸਿਲੰਡਰ ਦੀਆਂ ਵਧੀਆ ਕੀਮਤਾਂ

1ਅਕਤੂਬਰ 2023: ਤੇਲ ਮਾਰਕੀਟਿੰਗ ਕੰਪਨੀਆਂ ਨੇ 19 ਕਿਲੋ ਦੇ ਵਪਾਰਕ LPG ਗੈਸ ਸਿਲੰਡਰ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ । ਤੇਲ ਕੰਪਨੀਆਂ ਨੇ ਵਪਾਰਕ ਐਲਪੀਜੀ ਗੈਸ ਸਿਲੰਡਰ ਦੀ ਕੀਮਤ 209 ਰੁਪਏ ਤੱਕ ਵਧਾ ਦਿੱਤੀ ਹੈ ।
ਤੇਲ ਕੰਪਨੀਆਂ ਹਰ ਮਹੀਨੇ ਦੀ 1 ਤਾਰੀਖ਼ ਨੂੰ ਗੈਸ ਸਿਲੰਡਰ ਦੀਆਂ ਕੀਮਤਾਂ ਬਦਲਦੀਆਂ ਹਨ। ਇਸ ਤੋਂ ਪਹਿਲਾਂ ਸਤੰਬਰ ਮਹੀਨੇ ‘ਚ ਤੇਲ ਕੰਪਨੀਆਂ ਨੇ 19 ਕਿਲੋ ਦੇ ਕਮਰਸ਼ੀਅਲ ਐੱਲਪੀਜੀ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਕਟੌਤੀ ਕੀਤੀ ਸੀ।
ਓਥੇ ਹੀ ਦੱਸ ਦੇਈਏ ਕਿ ਘਰੇਲੂ ਗੈਸ ਸਿਲੰਡਰ ਦੀ ਕੀਮਤ ‘ਚ ਕੋਈ ਬਦਲਾਅ ਦੇਖਣ ਨੂੰ ਨਹੀਂ ਮਿਲਿਆ ਹੈ। 30 ਅਗਸਤ ਨੂੰ ਦੇਸ਼ ਦੀ ਕੈਬਨਿਟ ਨੇ ਫੈਸਲਾ ਲੈਂਦਿਆਂ ਖਪਤਕਾਰਾਂ ਨੂੰ 200 ਰੁਪਏ ਦੀ ਰਾਹਤ ਦਿੱਤੀ ਸੀ।