Punjab
CM ਕੇਜਰੀਵਾਲ ਨਾਲ ਸਰਕਾਰੀ ਸਕੂਲਾਂ ਦਾ ਜਾਇਜ਼ਾ ਲੈਣ ਪਹੁੰਚੇ ਭਗਵੰਤ ਮਾਨ
ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਤੋਂ ਦੋ ਦਿਨਾਂ ਦਿੱਲੀ ਦੌਰੇ ‘ਤੇ ਹਨ। ਅੱਜ CM ਭਗਵੰਤ ਮਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਕਾਲਕਾ ਸਥਿਤ ਬੀ.ਆਰ. ਅੰਬੇਡਕਰ ਐਕਸੀਲੈਂਸ ਸਕੂਲ ਪਹੁੰਚੇ।
ਇਸ ਮੌਕੇ ਉਨ੍ਹਾਂ ਨਾਲ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੀ ਮੌਜੂਦ ਹਨ।
ਦਰਅਸਲ ‘ਆਪ’ ਸਰਕਾਰ ਨੇ ਪੰਜਾਬ ਦਾ ਦਿੱਲੀ ਦੀ ਤਰਜ਼ ‘ਤੇ ਵਿਕਾਸ ਕਰਨ ਦਾ ਦਾਅਵਾ ਕੀਤਾ ਹੈ। ਇਸ ਤੋਂ ਇਲਾਵਾ ਪਿੰਡਾਂ ਅਤੇ ਵਾਰਡਾਂ ਵਿੱਚ 16 ਹਜ਼ਾਰ ਪਿਂਡ ਕਲੀਨਿਕ ਬਣਾਏ ਜਾਣਗੇ।
ਦੱਸ ਦੇਈਏ ਕਿ ਸਕੂਲ ਦਾ ਦੌਰਾ ਕਰਨ ਤੋਂ ਬਾਅਦ ਭਗਵੰਤ ਮਾਨ ਚਿਰਾਗ ਇਨਕਲੇਵ ਦੇ ਗ੍ਰੇਟਰ ਕੈਲਾਸ਼ ਸਥਿਤ ਮੁਹੱਲਾ ਕਲੀਨਿਕ ਦਾ ਵੀ ਦੌਰਾ ਕਰਨਗੇ।