Punjab
ਭਗਵੰਤ ਮਾਨ ਨੇ ਵੇਣੂ ਪ੍ਰਸਾਦ ਨੂੰ ਨਿਯੁਕਤ ਕੀਤਾ ਵਧੀਕ ਮੁੱਖ ਸਕੱਤਰ

ਚੰਡੀਗੜ੍ਹ: ਪੰਜਾਬ ‘ਚ ਹੁੰਝਾ ਫੇਰ ਜਿੱਤ ਤੋਂ ਬਾਅਦ ਸੱਤਾ ‘ਚ ਆਈ ਆਮ ਆਦਮੀ ਪਾਰਟੀ ਦਾ ਪਹਿਲਾ ਫੈਸਲਾ ਸਾਹਮਣੇ ਆਇਆ ਹੈ। ਭਗਵੰਤ ਮਾਨ ਨੇ ਵੇਨੂ ਪ੍ਰਸਾਦ ਨੂੰ ਪੰਜਾਬ ਦਾ ਨਵਾਂ ਵਧੀਕ ਮੁੱਖ ਸਕੱਤਰ ਨਿਯੁਕਤ ਕਰ ਦਿੱਤਾ ਹੈ । ਵੇਨੂ ਪ੍ਰਸਾਦ 1991 ਬੈਚ ਦੇ ਆਈਏਐੱਸ ਅਧਿਕਾਰੀ ਹਨ।
ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ 16 ਮਾਰਚ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਰਹੇ ਹਨ। ਉਨ੍ਹਾਂ ਦੀ ਪਾਰਟੀ ਨੇ ਪੰਜਾਬ ਚੋਣਾਂ ਵਿੱਚ 117 ਵਿਧਾਨ ਸਭਾ ਸੀਟਾਂ ਵਿੱਚੋਂ 92 ਸੀਟਾਂ ਜਿੱਤੀਆਂ ਸਨ। ਇਹ ਸਮਾਗਮ ਨਵਾਂਸ਼ਹਿਰ ਦੇ ਖਟਕੜ ਕਲਾਂ ਵਿੱਚ ਹੋ ਰਿਹਾ ਹੈ। ਮੁੱਖ ਮੰਤਰੀ ਦੇ ਸਹੁੰ ਚੁੱਕਣ ਤੋਂ ਬਾਅਦ ਹੀ ਅਧਿਕਾਰੀਆਂ ‘ਚ ਬਦਲਾਅ ਹੋਵੇਗਾ ਜਿਸ ਦਾ ਅਸਰ ਜ਼ਿਲ੍ਹਾ ਪੱਧਰ ‘ਤੇ ਵੀ ਦੇਖਣ ਨੂੰ ਮਿਲੇਗਾ। ਜ਼ਿਲ੍ਹਿਆਂ ਵਿੱਚ ਲੱਗੇ ਜ਼ਿਆਦਾਤਰ ਡੀਸੀ, ਐਸਐਸਪੀ ਅਤੇ ਪੁਲੀਸ ਕਮਿਸ਼ਨਰ ਕਾਂਗਰਸੀ ਆਗੂਆਂ ਦੇ ਕਰੀਬੀ ਹਨ।