Punjab
ਮੁੱਖ ਮੰਤਰੀ ਬਣਨ ਤੋਂ ਪਹਿਲਾਂ ਸੰਸਦ ਤੋਂ ਅਸਤੀਫਾ ਦੇਣਗੇ ਭਗਵੰਤ ਮਾਨ।

ਚੰਡੀਗੜ੍ਹ: ਭਗਵੰਤ ਮਾਨ 16 ਮਾਰਚ ਨੂੰ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਅੱਜ ਯਾਨੀ ਸੋਮਵਾਰ ਨੂੰ ਸੰਸਦ ਮੈਂਬਰ ਦੇ ਅਹੁਦੇ ਤੋਂ ਅਸਤੀਫਾ ਦੇਣਗੇ। ਉਨ੍ਹਾਂ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਟਵੀਟ ਕਰਦੇ ਹੋਏ ਲਿਖਿਆ ਹੈ ਕਿ ਉਹ ਅੱਜ ਸੰਗਰੂਰ ਤੋਂ ਸੰਸਦ ਮੈਂਬਰ ਦੇ ਅਹੁਦੇ ਤੋਂ ਅਸਤੀਫਾ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸੰਗਰੂਰ ਦੇ ਲੋਕਾਂ ਨੇ ਮੈਨੂੰ ਪਿਆਰ ਦਿੱਤਾ ਹੈ ਅਤੇ ਇਸ ਲਈ ਮੈਂ ਉਨ੍ਹਾਂ ਦਾ ਧੰਨਵਾਦ ਕਰਦਾ ਹਾਂ।
ਭਗਵੰਤ ਮਾਨ ਨੇ ਕਿਹਾ ਕਿ ਮੈਂ ਸੰਗਰੂਰ ਦੇ ਵੋਟਰਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਕੁਝ ਹੀ ਦਿਨਾਂ ਵਿੱਚ ਉਨ੍ਹਾਂ ਦੀ ਆਵਾਜ਼ ਮੁੜ ਸੰਸਦ ਵਿੱਚ ਸੁਣਾਈ ਜਾਵੇਗੀ। ਮਾਨ ਅੱਜ ਲੋਕ ਸਭਾ ਸਪੀਕਰ ਨੂੰ ਆਪਣਾ ਅਸਤੀਫਾ ਸੌਂਪ ਦੇਣਗੇ।
ਭਗਵੰਤ ਮਾਨ ਲੋਕ ਸਭਾ ‘ਚ ‘ਆਪ’ ਦੇ ਇਕਲੌਤੇ ਸੰਸਦ ਮੈਂਬਰ ਹਨ।