Punjab
ਭਾਖੜਾ ਬਿਆਸ ਮੈਨਜਨਮੈਂਟ ਬੋਰਡ ਅਤੇ ਕਿਤਾਬਾਂ ਵਿਚ ਇਤਿਹਾਸ ਨਾਲ ਹੋ ਰਹੀ ਛੇੜਛਾੜ ਮਾਮਲੇ ਨੂੰ ਲੈਕੇ ਕਿਸਾਨ ਜਥੇਬੰਦੀਆਂ ਨੇ ਡੀਸੀ ਦਫਤਰ ਦਾ ਕੀਤਾ ਘਿਰਾਉ ਰਾਸ਼ਟਰਪਤੀ ਦੇ ਨਾਮ ਡੀਸੀ ਨੂੰ ਸੌਂਪਿਆ ਮੰਗ ਪੱਤਰ

ਕੇਂਦਰ ਸਰਕਾਰ ਵਲੋਂ ਭਾਖੜਾ ਬਿਆਸ ਮੈਨਜਮੈਂਟ ਬੋਰਡ ਵਿਚੋਂ ਪੰਜਾਬ ਅਤੇ ਹਰਿਆਣਾ ਦੀ ਮੈਂਬਰਸ਼ਿਪ ਖਤਮ ਕਰਨ ਅਤੇ ਕਿਤਾਬਾਂ ਵਿਚ ਪੰਜਾਬ ਦੇ ਇਤਿਹਾਸ ਨਾਲ ਕੀਤੀ ਜਾ ਰਹੀ ਛੇੜਛਾੜ ਕਰਨ ਦੇ ਰੋਸ਼ ਵਜੋਂ ਜਿਲਾ ਗੁਰਦਾਸਪੁਰ ਦੇ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਡੀਸੀ ਦਫ਼ਤਰ ਗੁਰਦਾਸਪੁਰ ਦਾ ਘਿਰਾਓ ਕੀਤਾ ਗਿਆ ਅਤੇ ਅਤੇ ਆਪਣੀਆਂ ਮੰਗਾਂ ਨੂੰ ਲੈਕੇ ਰਾਸ਼ਟਰਪਤੀ ਦੇ ਨਾਂਮ ਡੀਸੀ ਗੁਰਦਾਸਪੁਰ ਨੂੰ ਮੰਗ ਪੱਤਰ ਸੌਂਪਿਆ ਅਤੇ ਮੰਗ ਕੀਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਆਉਣ ਵਾਲੇ ਸਮੇਂ ਵਿਚ ਵੱਡਾ ਸੰਘਰਸ਼ ਵਿੱਢਿਆ ਜਾਵੇਗਾ ਕਿਸਾਨ ਆਗੂਆਂ ਨੇ ਦੱਸਿਆ ਕਿ ਕੇਂਦਰ ਸਰਕਾਰ ਲਗਾਤਾਰ ਪੰਜਾਬ ਵਿਰੋਧੀ ਤੇ ਕਿਸਾਨ ਵਿਰੋਧੀ ਕਾਨੂੰਨ ਬਣਾ ਕੇ ਪੰਜਾਬ ਅਤੇ ਪੰਜਾਬੀਅਤ ਨੂੰ ਢਾਹ ਲਾਉਣਾ ਚਾਹੁੰਦੀ ਹੈ ਜੋ ਕਿ ਪੰਜਾਬ ਦੇ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇਹ ਸਮਝ ਲਵੇ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਜੋ ਸੰਘਰਸ਼ ਕੀਤਾ ਗਿਆ ਹੈ
ਉਹ ਖਤਮ ਨਹੀਂ ਹੋਇਆ ਸਿਰਫ਼ ਉਸਨੂੰ ਡਲੇ ਕੀਤਾ ਸੀ ਜੇਕਰ ਕੇਂਦਰ ਸਰਕਾਰ ਅਜੇ ਵੀ ਕਿਸਾਨ ਵਿਰੋਧੀ ਕਨੂੰਨ ਬਣਾਵੇਗੀ ਤਾਂ ਸੰਘਰਸ਼ ਨੂੰ ਫਿਰ ਤੋਂ ਸ਼ੁਰੂ ਕੀਤਾ ਜਾਵੇਗਾ ਉਨ੍ਹਾਂ ਦੱਸਿਆ ਕਿ ਭਾਖੜਾ ਬਿਆਸ ਮੈਨਜਮੈਂਟ ਬੋਰਡ ਵਿਚੋਂ ਪੰਜਾਬ ਦੀ ਮੈਂਬਰਸ਼ਿਪ ਖਤਮ ਕਰਨ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਅਤੇ ਸੀਬੀਸੀ ਬੋਰਡ ਵਲੋਂ ਕਿਤਾਬਾਂ ਵਿਚ ਪੰਜਾਬ ਦੇ ਇਤਿਹਾਸ ਨਾਲ ਕੀਤੀ ਜਾ ਰਹੀ ਛੇੜਛਾੜ ਦੇ ਵਿਰੋਧ ਵਿੱਚ ਮੋਰਚੇ ਦੇ ਹੁਕਮਾਂ ਮੁਤਾਬਿਕ ਰਾਸ਼ਟਰਪਤੀ ਦੇ ਨਾਮ ਤੇ ਮੰਗ ਪੱਤਰ ਦਿੱਤਾ ਗਿਆ ਹੈ ਅਤੇ ਕਿਹਾ ਕੀ ਕੇਂਦਰ ਸਰਕਾਰ ਆਪਣੇ ਇਸ ਫੈਂਸਲੇ ਨੂੰ ਵਾਪਿਸ ਲਵੇ ਬਾਕੀ ਆਉਣ ਵਾਲੇ ਦਿਨਾਂ ਵਿਚ ਮੋਰਚਾ ਜੋ ਸੰਘਰਸ਼ ਉਲੀਕੇਗਾ ਉਸ ਦੇ ਮੁਤਾਬਿਕ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ