India
ਭਾਰਤ ਭੂਸ਼ਣ ਆਸ਼ੂ ਨੇ ਲਿਆ ਅਨਾਜ ਮੰਡੀਆਂ ਦਾ ਜਾਇਜ਼ਾ

ਸਰਕਾਰੀ ਕਣਕ ਦੀ ਖਰੀਦ ਸ਼ੁਰੂ ਹੋ ਚੁੱਕੀ ਹੈ, ਤੇ ਅਨਾਜ਼ ਦੀ ਆਮਦ ਸ਼ੁਰੂ ਹੋਣ ਦੇ ਦੂਜੇ ਦਿਨ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ਼ ਮੰਡੀ ਵਿਖੇ ਪੰਜਾਬ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਪਹੁੰਚੇ । ਆਸ਼ੂ ਨੇ ਕਿਸਾਨ ਦੀ ਫ਼ਸਲ ਦੀ ਬੋਲੀ ਲਗਾਕੇ ਦੂਜੇ ਦਿਨ ਕਣਕ ਦੀ ਖਰੀਦ ਸ਼ੁਰੂ ਕਰਵਾਈ। ਉਹਨਾਂ ਦੇ ਨਾਲ ਡਾ ਅਮਰ ਸਿੰਘ, ਵਿਧਾਇਕ ਗੁਰਕੀਰਤ ਸਿੰਘ ਕੋਟਲੀ ਅਤੇ ਫ਼ੂਡ ਸਪਲਾਈ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਰਹੇ।
ਇਸ ਮੌਕੇ ਭਾਰਤ ਭੂਸ਼ਣ ਆਸ਼ੂ ਨੇ ਕਿਹਾ, ਇਸ ਵਾਰ ਪੰਜਾਬ ‘ਚ 135 ਲੱਖ ਟਨ ਦੀ ਖਰੀਦ ਦਾ ਟੀਚਾ ਰੱਖਿਆ ਗਿਆ ਹੈ ਇਸ ਦੇ ਨਾਲ ਹੀ ਉਹਨਾਂ ਦੱਸਿਆ ਕਿ ਇਸ ਵਾਰ 3900 ਖਰੀਦ ਕੇਂਦਰ ਬਣਾਏ ਗਏ ਹਨ।
ਇਸ ਮੌਕੇ ਮੰਡੀ ਬੋਰਡ ਦੇ ਵਾਈਸ ਚੇਅਰਮੈਨ ਨੇ ਕਿਹਾ ਕਿ ਕਣਕ ਦੀ ਖਰੀਦ ਨੂੰ ਲੈਕੇ ਇਸ ਵਾਰ ਵੱਡਾ ਚੈਲੰਜ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰ ਬਹੁਤ ਵਧੀਆ ਕੰਮ ਕਰ ਰਹੀ ਹੈ।