Punjab
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਕਾਦੀਆਂ ਨੇ ਮਨਾਇਆ ਐਮ.ਐਸ.ਪੀ ਗਰੰਟੀ ਹਫ਼ਤਾ
ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿੱਚ ਪੂਰੇ ਭਾਰਤ ਵਿੱਚ 17 ਅਪ੍ਰੈਲ ਤੱਕ ਐਮ.ਐਸ.ਪੀ ਗਰੰਟੀ ਹਫ਼ਤਾ ਮਨਾਉਂਦੇ ਹੋਏ ਜਿਲ੍ਹਾ ਪ੍ਰਸਾਸ਼ਨ ਨੂੰ ਮੰਗ ਪੱਤਰ ਭੇਜ ਜਾ ਰਹੇ ਹਨ ਕਿ ਕੇਂਦਰ ਸਰਕਾਰ ਨੇ ਜੋ ਉਹਨਾਂ ਦੀਆਂ ਮੰਗਾਂ ਮੰਨੀਆ ਗਈਆਂ ਹਨ ਉਹ ਪੂਰੀਆਂ ਕੀਤੀਆਂ ਜਾਣ
ਉਹਨਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਸਭਨਾਂ ਫ਼ਸਲਾਂ ਦੀ ਖ਼ਰੀਦ ਦੀ ਸਰਕਾਰੀ ਜ਼ਿੰਮੇਵਾਰੀ ਤੈਅ ਕਰਦਾ ਕਾਨੂੰਨ ਬਣਾਵੇ ਤੇ ਸਭਨਾਂ ਫ਼ਸਲਾਂ ਦੀ ਸਰਕਾਰੀ ਖ਼ਰੀਦ ਯਕੀਨੀ ਕਰੇ। ਸਰਕਾਰ ਸਭਨਾਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਭਨਾਂ ਲਾਗਤ ਖਰਚਿਆਂ ਨੂੰ ਗਿਣ ਕੇ ਸਵਾਮੀਨਾਥਨ ਕਮਿਸ਼ਨ ਅਤੇ ਰਮੇਸ਼ ਚੰਦਰ ਕਮੇਟੀ ਦੀਆਂ ਸਿਫਾਰਸ਼ਾਂ ਅਨੁਸਾਰ C-2+50% ਫਾਰਮੂਲੇ ਦੇ ਹਿਸਾਬ ਨਾਲ ਤਹਿ ਕਰੇ। ਕਿਸਾਨਾਂ ਦੇ ਲਾਗਤ ਖਰਚੇ ਘਟਾਉਣ ਲਈ ਸਬਸਿਡੀਆਂ ਦੀ ਕਟੌਤੀ ਦੀ ਨੀਤੀ ਰੱਦ ਕਰੇ ਤੇ ਸਬਸਿਡੀਆਂ ਚ ਵਾਧਾ ਕਰੇ। ਡੀਜ਼ਲ ਸਸਤੇ ਭਾਅ ਦੇਣਾ ਯਕੀਨੀ ਕਰੇ। ਸਾਮਰਾਜੀ ਬਹੁਕੌਮੀ ਕੰਪਨੀਆਂ ਵੱਲੋਂ ਰੇਹਾਂ, ਸਪਰੇਹਾਂ, ਮਸ਼ੀਨਰੀ ਤੇ ਬੀਜਾਂ ਰਾਹੀਂ ਕੀਤੀ ਜਾ ਰਹੀ ਅੰਨ੍ਹੀ ਲੁੱਟ ਦਾ ਖਾਤਮਾ ਕਰੇ ਤੇ ਇਹ ਲਾਗਤ ਵਸਤਾਂ ਕਿਸਾਨਾਂ ਨੂੰ ਕੰਟਰੋਲ ਰੇਟ ‘ਤੇ ਮੁਹੱਈਆ ਕਰਵਾਏ ਉਹਨਾਂ ਕਿਹਾ ਕਿ ਇਹਨਾਂ ਮੰਗਾਂ ਨੂੰ ਲੈਕੇ ਮੰਗ ਪੱਤਰ ਦਿਤੇ ਗਏ ਹਨ