National
ਸ਼੍ਰੀਨਗਰ ‘ਚ ਵੱਡਾ ਹਾਦਸਾ, ਨਦੀ ‘ਚ ਕਿਸ਼ਤੀ ਪਲਟਣ ਨਾਲ ਕਈ ਲੋਕ ਲਾਪਤਾ

SRINAGAR: ਜੰਮੂ-ਕਸ਼ਮੀਰ ਵਿੱਚ ਜੇਹਲਮ ਨਦੀ ਵਿੱਚ ਇੱਕ ਕਿਸ਼ਤੀ ਪਲਟ ਗਈ।ਕਿਸ਼ਤੀ ਚ ਬੈਠੇ ਕੁਝ ਲੋਕਾਂ ਦੇ ਲਾਪਤਾ ਹੋਣ ਦੀ ਖਬਰ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸ਼ਹਿਰ ਦੇ ਬਾਹਰਵਾਰ ਜੇਹਲਮ ਨਦੀ ਵਿੱਚ ਇੱਕ ਕਿਸ਼ਤੀ ਪਲਟ ਗਈ ਅਤੇ ਕੁਝ ਲੋਕਾਂ ਦੇ ਲਾਪਤਾ ਹੋਣ ਦਾ ਖਦਸ਼ਾ ਹੈ। ਇਸ ਦੌਰਾਨ ਜ਼ਖਮੀਆਂ ਨੂੰ ਬਚਾਉਣ ਲਈ ਬਚਾਅ ਕਾਰਜ ਜਾਰੀ ਹੈ।
ਜਾਣਕਰੀ ਮੁਤਾਬਿਕ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ ਅਤੇ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ ਦੀ ਟੀਮ ਨੂੰ ਤਾਇਨਾਤ ਕੀਤਾ ਗਿਆ ਹੈ। ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਹੋ ਰਹੀ ਬਰਸਾਤ ਕਾਰਨ ਜੇਹਲਮ ਸਮੇਤ ਕਈ ਜਲਘਰਾਂ ਦੇ ਪਾਣੀ ਦਾ ਪੱਧਰ ਵਧ ਗਿਆ ਹੈ।