Connect with us

India

ਕਪਿਲ ਸ਼ਰਮਾ ਦੇ ਕੈਫ਼ੇ ‘ਤੇ ਫਾਇਰਿੰਗ ਕਰਨ ਦੇ ਮਾਮਲੇ ‘ਚ ਵੱਡਾ ਐਕਸ਼ਨ

Published

on

ਕਾਮੇਡੀਅਨ ਕਪਿਲ ਸ਼ਰਮਾ ਦੇ ਕੈਨੇਡਾ ਸਥਿਤ ਕੈਫ਼ੇ ‘ਤੇ ਹੋਈ ਫਾਇਰਿੰਗ ਦੇ ਮਾਮਲੇ ਵਿੱਚ ਵੱਡੀ ਕਾਰਵਾਈ ਸਾਹਮਣੇ ਆਈ ਹੈ। ਕੈਨੇਡਾ ਦੇ ਇਮੀਗ੍ਰੇਸ਼ਨ ਟ੍ਰਿਬਿਊਨਲ ਨੇ ਜਸ਼ਨਦੀਪ ਸਿੰਘ ਨੂੰ ਡਿਪੋਰਟ ਕਰਨ ਦੇ ਹੁਕਮ ਦਿੱਤੇ ਹਨ। ਜਸ਼ਨਦੀਪ ਸਿੰਘ ਚਾਰ ਸਾਲ ਪਹਿਲਾ ਸਟੱਡੀ ਵੀਜ਼ਾ ‘ਤੇ ਕੈਨੇਡਾ ਆਇਆ ਸੀ।

ਰਿਪੋਰਟਾਂ ਮੁਤਾਬਕ ਜਸ਼ਨਦੀਪ ਸਿੰਘ ‘ਤੇ ਉਸ ਹਥਿਆਰ ਨੂੰ ਲੁਕਾਉਣ ਨਾਲ ਜੁੜੇ ਦੋਸ਼ ਹਨ, ਜਿਸ ਨੂੰ ਸਰੀ ਸਥਿਤ ਕਪਿਲ ਸ਼ਰਮਾ ਦੇ ਕੈਫ਼ੇ ਨਾਲ ਜੁੜੀ ਇੱਕ ਫਾਇਰਿੰਗ ਘਟਨਾ ਵਿੱਚ ਵਰਤੇ ਜਾਣ ਦਾ ਦਾਅਵਾ ਕੀਤਾ ਗਿਆ ਹੈ। ਕੈਨੇਡੀਅਨ ਅਧਿਕਾਰੀਆਂ ਦੀ ਕਾਰਵਾਈ ਤੋਂ ਬਾਅਦ ਹੁਣ ਉਸ ਨੂੰ ਦੇਸ਼ ਤੋਂ ਬਾਹਰ ਕੱਢਣ ਦਾ ਰਾਹ ਸਾਫ਼ ਹੋ ਗਿਆ ਹੈ।

ਦੱਸ ਦਈਏ ਕਿ ਕਪਿਲ ਸ਼ਰਮਾ ਦਾ ਕੈਫ਼ੇ ਕੈਨੇਡਾ ਦੇ ਸਰੀ ਵਿੱਚ ਸਥਿਤ ਹੈ ਅਤੇ 2025 ਦੌਰਾਨ ਇਸ ਨੂੰ ਕਈ ਵਾਰ ਗੋਲੀਬਾਰੀ ਦਾ ਨਿਸ਼ਾਨਾ ਬਣਾਇਆ ਗਿਆ ਸੀ। ਇਨ੍ਹਾਂ ਘਟਨਾਵਾਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਸੀ।

ਹੁਣ ਜਸ਼ਨਦੀਪ ਸਿੰਘ ਖ਼ਿਲਾਫ਼ ਡਿਪੋਰਟੇਸ਼ਨ ਆਰਡਰ ਨੂੰ ਇਸ ਮਾਮਲੇ ਵਿੱਚ ਵੱਡੀ ਕਾਰਵਾਈ ਵਜੋਂ ਦੇਖਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਵਿਦੇਸ਼ਾਂ ਵਿੱਚ ਬਿਸ਼ਨੋਈ ਗੈਂਗ ਨਾਲ ਕਥਿਤ ਤੌਰ ‘ਤੇ ਜੁੜੇ ਲੋਕਾਂ ਖ਼ਿਲਾਫ਼ ਕਾਰਵਾਈ ਵੀ ਤੇਜ਼ ਹੋਈ ਹੈ।

ਫਿਲਹਾਲ ਇਸ ਮਾਮਲੇ ਨੂੰ ਲੈ ਕੇ ਜਾਂਚ ਅਤੇ ਕਾਨੂੰਨੀ ਕਾਰਵਾਈ ਜਾਰੀ ਹੈ। ਕਪਿਲ ਸ਼ਰਮਾ ਦੇ ਕੈਫ਼ੇ ਫਾਇਰਿੰਗ ਕੇਸ ਨਾਲ ਜੁੜੇ ਜਸ਼ਨਦੀਪ ਸਿੰਘ ਨੂੰ ਕੈਨੇਡਾ ਤੋਂ ਡਿਪੋਰਟ ਕਰਨ ਦੇ ਹੁਕਮ ਨੇ ਇੱਕ ਵਾਰ ਫਿਰ ਇਸ ਮਾਮਲੇ ਨੂੰ ਚਰਚਾ ਵਿੱਚ ਲਿਆ ਦਿੱਤਾ ਹੈ।