Punjab
ਨਸ਼ਿਆਂ ਖਿਲਾਫ ਪੁਲਿਸ ਦੀ ਵੱਡੀ ਕਾਰਵਾਈ, ਕਈ ਇਲਾਕਿਆਂ ‘ਚ ਜਾਰੀ ਕੀਤਾ ਸਰਚ ਆਪਰੇਸ਼ਨ
ਲੁਧਿਆਣਾ ਪੁਲਿਸ ਨੇ ਨਸ਼ਿਆਂ ਖਿਲਾਫ ਵੱਡੀ ਸਰਚ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਏ.ਡੀ.ਜੀ.ਪੀ. ਐਮ.ਐਫ ਫਾਰੂਕੀ ਦੀ ਅਗਵਾਈ ਹੇਠ ਸੀ.ਪੀ ਮਨਦੀਪ ਸਿੰਘ ਨੇ ਸਮੂਹ ਪੁਲਿਸ ਅਧਿਕਾਰੀਆਂ ਅਤੇ ਪੁਲਿਸ ਫੋਰਸ ਦੇ ਨਾਲ ਥਾਣਾ ਡਵੀਜ਼ਨ ਨੰਬਰ 2 ਅਧੀਨ ਪੈਂਦੇ ਅਮਰਪੁਰਾ, ਹਬੀਬਗੰਜ, ਇਸਲਾਮ ਗੰਜ, ਸਾਂਸੀ ਮੁਹੱਲਾ ਅਤੇ ਹੋਰ ਇਲਾਕਿਆਂ ਵਿੱਚ ਅਚਨਚੇਤ ਚੈਕਿੰਗ ਕੀਤੀ। ਇਸ ਦੌਰਾਨ ਸਮੂਹ ਥਾਣਿਆਂ ਦੇ ਐਸ.ਐਚ.ਓ. ਵੀ ਮੌਜੂਦ ਸਨ।
ਦੱਸ ਦੇਈਏ ਕਿ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ‘ਚ ਨਸ਼ਿਆਂ ਦੀ ਰੋਕਥਾਮ ਲਈ ਸਰਚ ਅਭਿਆਨ ਚਲਾਇਆ ਗਿਆ। ਇਸ ਦੇ ਨਾਲ ਹੀ ਜਲੰਧਰ ਜ਼ਿਲ੍ਹੇ ਵਿੱਚ ਵੀ ਸਰਚ ਅਭਿਆਨ ਚਲਾਇਆ ਗਿਆ ਹੈ।