Punjab
ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾ, ਬੀ.ਜੇ.ਪੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਅਮਰੀਕ ਸਿੰਘ ਰਿਊਣਾ ਨਿਓਲਾ ਸਾਥੀਆਂ ਸਮੇਤ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਫਤਿਹਗੜ੍ਹ ਸਾਹਿਬ : ਭਾਰਤੀ ਜਨਤਾ ਪਾਰਟੀ ਨੂੰ ਹਲਕਾ ਫ਼ਤਹਿਗੜ੍ਹ ਸਾਹਿਬ ਵਿੱਚ ਉਦੋਂ ਵੱਡਾ ਝਟਕਾ ਲੱਗਾ ਜਦੋਂ ਬੀ.ਜੇ.ਪੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਅਮਰੀਕ ਸਿੰਘ ਰਿਊਣਾ ਨਿਓਲਾ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਜਗਦੀਪ ਸਿੰਘ ਚੀਮਾ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਆਪਣੇ ਸਾਥੀਆਂ ਸਮੇਤ ਸੀਨੀਅਰ ਅਕਾਲੀ ਆਗੂ ਜਥੇਦਾਰ ਮਨਮੋਹਨ ਸਿੰਘ ਮਕਾਰੋਂਪੁਰ ਦੀ ਪ੍ਰੇਰਨਾ ਸਦਕਾ ਸ਼ਾਮਲ ਹੋ ਗਏ । ਇਸ ਮੌਕੇ ਤੇ ਜਥੇਦਾਰ ਚੀਮਾ ਨੇ ਇਨ੍ਹਾਂ ਨੌਜਵਾਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਤੇ ਸਿਰੋਪਾਓ ਦੇ ਕੇ ਸਨਮਾਨਤ ਕਰਦਿਆਂ ਜੀ ਆਇਆਂ ਆਖਿਆ ।
ਇਸ ਮੌਕੇ ਤੇ ਜਥੇਦਾਰ ਜਗਦੀਪ ਸਿੰਘ ਚੀਮਾ ਵੱਲੋਂ ਅਮਰੀਕ ਸਿੰਘ ਹਰਿਆਣਾ ਨੂੰ ਯੂਥ ਅਕਾਲੀ ਦਲ ਦਾ ਜ਼ਿਲ੍ਹਾ ਜਨਰਲ ਸਕੱਤਰ ਵੀ ਨਿਯੁਕਤ ਕੀਤਾ ਗਿਆ ।ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਬੀ.ਜੇ.ਪੀ ਦੇ ਆਗੂ ਅਮਰੀਕ ਸਿੰਘ ਰਿਉਣਾ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ ਪੱਖੀ ਨੀਤੀਆਂ ਨੂੰ ਦੇਖ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ । ਉਨ੍ਹਾਂ ਕਿਹਾ ਕਿ ਉਹ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਹਲਕਾ ਫਤਹਿਗੜ੍ਹ ਸਾਹਿਬ ਤੋਂ ਉਮੀਦਵਾਰ ਜਗਦੀਪ ਸਿੰਘ ਚੀਮਾ ਨੂੰ ਜਿਤਾਉਣ ਲਈ ਦਿਨ ਰਾਤ ਇਕ ਕਰਕੇ ਮਿਹਨਤ ਕਰਨਗੇ ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਗੁਰਮੀਤ ਸਿੰਘ ਚੀਮਾ, ਜ਼ਿਲ੍ਹਾ ਖਜ਼ਾਨਚੀ ਕੁਲਵਿੰਦਰ ਸਿੰਘ ਡੇਰਾ, ਸਾਬਕਾ ਚੇਅਰਮੈਨ ਜਤਿੰਦਰ ਸਿੰਘ ਬੱਬੂ ਭੈਣੀ, ਯੂਥ ਆਗੂ ਰਿੰਪੀ ਗਰੇਵਾਲ, ਜ਼ੈਲਦਾਰ ਸੁਖਵਿੰਦਰ ਸਿੰਘ, ਕਰਮਜੀਤ ਸਿੰਘ ਜੱਲ੍ਹਾ ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਨਰਿੰਦਰ ਸਿੰਘ ਰਸੀਦਪੁਰਾ, ਬਰਿੰਦਰ ਸਿੰਘ ਸੋਢੀ, ਨਵਦੀਪ ਸਿੰਘ, ਬਲਜੀਤ ਸਿੰਘ, ਮੰਗਲ ਸਿੰਘ, ਕਮਲਜੀਤ ਸਿੰਘ ਅਤੇ ਅਕਾਲੀ ਦਲ ਦੇ ਹੋਰ ਆਗੂ ਸਾਹਿਬਾਨ ਵੀ ਹਾਜ਼ਰ ਸਨ ।ਫੋਟੋ ਕੈਪਸ਼ਨ
ਜਥੇਦਾਰ ਜਗਦੀਪ ਸਿੰਘ ਚੀਮਾ ਬੀ.ਜੇ.ਪੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਅਮਰੀਕ ਸਿੰਘ ਰਿਊਣਾ ਨਿਓਲਾ ਨੂੰ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਤੇ ਸਿਰੋਪਾਓ ਦੇ ਕੇ ਸਨਮਾਨ ਕਰਦੇ ਹੋਏ ।