Connect with us

punjab

ਭਾਜਪਾ ਆਗੂ ਸੁੰਦਰ ਸ਼ਾਮ ਅਰੋੜਾ ਨੂੰ ਵੱਡਾ ਝਟਕਾ, ਹਾਈਕੋਰਟ ਨੇ ਜਮਾਨਤ ਅਰਜ਼ੀ ਕੀਤੀ ਰੱਦ

Published

on

ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸੂਬੇ ਦੇ ਸਾਬਕਾ ਉਦਯੋਗ ਮੰਤਰੀ ਤੇ ਭਾਜਪਾ ਆਗੂ ਸੁੰਦਰ ਸ਼ਾਮ ਅਰੋੜਾ ਨੂੰ ਵੱਡਾ ਝਟਕਾ ਦਿੰਦਿਆਂ ਉਸ ਦੀ ਪੱਕੀ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਦੱਸ ਦੇਈਏ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਕੁਝ ਸਮਾਂ ਪਹਿਲਾਂ ਹੀ ਉਸ ਨੂੰ ਏ.ਆਈ.ਜੀ-ਕਮ-ਜਾਂਚ ਅਧਿਕਾਰੀ ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੇਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਉਸ ਖ਼ਿਲਾਫ਼ ਵਿਜੀਲੈਂਸ ਥਾਣਾ ਮੁਹਾਲੀ ਵਿਚ ਕੇਸ ਦਰਜ ਹੈ। ਸਾਬਕਾ ਮੰਤਰੀ ਭਾਜਪਾ ਆਗੂ ਸੁੰਦਰ ਸ਼ਾਮ ਅਰੋੜਾ ਇਸ ਸਮੇਂ ਨਿਆਇਕ ਹਿਰਾਸਤ ਅਧੀਨ ਜੇਲ੍ਹ ਵਿਚ ਬੰਦ ਹੈ।