Connect with us

Punjab

ਪੰਜਾਬ ‘ਚ ਕਾਂਗਰਸ ਨੂੰ ਵੱਡਾ ਝਟਕਾ

Published

on

ਪੰਜਾਬ ‘ਚ ਕਾਂਗਰਸ ਨੂੰ ਵੱਡਾ ਝਟਕਾ ਲੱਗਣ ਜਾ ਰਿਹਾ ਹੈ। ਸੂਬੇ ਦੇ ਕਈ ਸੀਨੀਅਰ ਆਗੂ ਭਾਜਪਾ ‘ਚ ਸ਼ਾਮਲ ਹੋਣਗੇ। ਇਨ੍ਹਾਂ ਲੀਡਰਾਂ ‘ਚ ਸਾਬਕਾ ਮੰਤਰੀ ਵੀ ਸ਼ਾਮਲ ਹਨ। ਗ੍ਰਹਿ ਮੰਤਰੀ ਅਮਿਤ ਸ਼ਾਹ ਇਨ੍ਹਾਂ ਆਗੂਆਂ ਨੂੰ ਅੱਜ ਚੰਡੀਗੜ੍ਹ ‘ਚ ਭਾਜਪਾ ‘ਚ ਸ਼ਾਮਲ ਕਰਵਾਉਣਗੇ। ਚੰਡੀਗੜ੍ਹ ‘ਚ ਸੁਨੀਲ ਜਾਖੜ ਨਾਲ ਕਈ ਦਿੱਗਜ ਕਾਂਗਰਸੀ ਆਗੂਆਂ ਦੀ ਅਹਿਮ ਬੈਠਕ ਚੱਲ ਰਹੀ ਹੈ। ਜਾਣਕਾਰੀ ਮੁਤਾਬਕ ਕਾਂਗਰਸ ਦੇ ਜਿਹੜੇ ਦਿੱਗਜ ਆਗੂ ਭਾਜਪਾ ‘ਚ ਸ਼ਾਮਲ ਹੋ ਰਹੇ ਹਨ, ਉਨ੍ਹਾਂ ਵਿਚ ਸਾਬਕਾ ਮੰਤਰੀ ਰਾਜਕੁਮਾਰ ਵੇਰਕਾ, ਸੁੰਦਰ ਸ਼ਾਮ ਅਰੋੜਾ, ਗੁਰਪ੍ਰੀਤ ਕਾਂਗੜ, ਬਲਬੀਰ ਸਿੱਧੂ, ਮੋਹਾਲੀ ਦੇ ਮੇਅਰ ਅਮਰਜੀਤ ਜੀਤੀ ਆਦਿ ਸ਼ਾਮਲ ਹਨ। ਕੇਵਲ ਸਿੰਘ ਢਿੱਲੋਂ ਦਾ ਵੀ ਨਾਂ ਸਾਹਮਣੇ ਆ ਰਿਹਾ ਹੈ। ਇਸ ਤੋਂ ਪਹਿਲਾਂ ਕਾਂਗਰਸ ਦੇ ਦਿੱਗਜ ਨੇਤਾ ਤੇ ਸਾਬਕਾ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ਕਾਂਗਰਸ ‘ਚ ਸ਼ਾਮਲ ਹੋ ਚੁੱਕੇ ਹਨ। ਇਨ੍ਹਾਂ ਤੋਂ ਇਲਾਵਾ ਅਕਾਲੀ ਆਗੂ ਸਰੂਪ ਚੰਦ ਸਿੰਗਲਾ ਵੀ ਭਾਜਪਾ ‘ਚ ਸ਼ਾਮਲ ਹੋਣਗੇ। ਓਧਰ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ ਆਇਆ ਹੈ ਕਿ ਕਿਸੇ ਵੀ ਆਗੂ ਦੇ ਜਾਣ ਵਾਲੇ ਕਾਂਗਰਸ ਨੂੰ ਕੋਈ ਫ਼ਰਕ ਨਹੀਂ ਪੈਂਦਾ। ਗੁਰਪ੍ਰੀਤ ਕਾਂਗੜ ਦੇ ਵੀ ਕਾਂਗਰਸ ਨੂੰ ਬਾਏ-ਬਾਏ ਕਹਿਣ ਦੇ ਕਿਆਫ਼ੇ ਲਾਏ ਜਾ ਰਹੇ ਹਨ।