Punjab
ਨਵਾਂਸ਼ਹਿਰ ‘ਚ ਕਾਂਗਰਸ ਪਾਰਟੀ ਨੂੰ ਲੱਗਾ ਵੱਡਾ ਝਟਕਾ, ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋਏ ਸੀਨੀਅਰ ਆਗੂ ਤੇ ਵਰਕਰ

17 ਫਰਵਰੀ 2024: ਪੰਜਾਬ ਦੇ ਜਿਲ੍ਹਾ ਨਵਾਂਸ਼ਹਿਰ ਵਿੱਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਵਰਕਰ ਆਮ ਆਦਮੀ ਪਾਰਟੀ ਵਿਚ ਸ਼੍ਰੀ ਆਨੰਦਪੁਰ ਸਾਹਿਬ ਦੀ ਲੋਕ ਸਭਾ ਸੀਟ ਦੇ ਹਲਕਾ ਇੰਚਾਰਜ ਮਾਲਵਿੰਦਰ ਸਿੰਘ ਕੰਗ ਦੀ ਰਹਿਨੁਮਾਈ ਹੇਠ ਸ਼ਾਮਲ ਹੋਏ ਹਨ । ਕਾਂਗਰਸ ਪਾਰਟੀ ਦੇ ਨਵਾਂਸ਼ਹਿਰ ਤੋਂ ਚਮਨ ਲਾਲ ਭਾਨਮਜਾਰਾ ਸਾਬਕਾ ਚੇਅਰਮੈਨ ਮੰਡੀ ਬੋਰਡ ਨੇ ਆਪਣੇ ਨਾਲ ਵੱਖ ਵੱਖ ਪਿੰਡਾਂ ਦੇ ਮੌਜੂਦਾ ਸਰਪੰਚਾਂ,ਪੰਚਾ,ਬਲਾਕ ਸੰਮਤੀ ਮੈਂਬਰ ਅਤੇ ਵੋਟਰਾਂ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਕਰਵਾਇਆ। ਚਮਨ ਲਾਲ ਭਾਨਮਜਾਰਾ ਨੇ ਕਿਹਾ ਕਿ ਇੱਥੋਂ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਅੰਗਦ ਸੈਣੀ ਦੀਆਂ ਗਲਤ ਵਿਚਾਰਧਾਰਾ ਤੋਂ ਦੁਖੀ ਹੋ ਕੇ ਉਹਨਾਂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਹੈ| ਮਾਲਵਿੰਦਰ ਸਿੰਘ ਕੰਗ ਨੇ ਜਿੱਥੇ ਇਹਨਾਂ ਦਾ ਸਵਾਗਤ ਕੀਤਾ ਉੱਥੇ ਹੀ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨਾ ਮੰਨਣ ਉੱਤੇ ਭਾਜਪਾ ਸਰਕਾਰ ਉੱਤੇ ਤਿੱਖੇ ਨਿਸ਼ਾਨੇ ਸਾਧੇ।