Punjab
ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲੇ ਨੌਜਵਾਨਾਂ ਨੂੰ ਪਾਰਟੀ ‘ਚ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ : ਜਗਦੀਪ ਚੀਮਾ
ਫਤਹਿਗਡ਼੍ਹ ਸਾਹਿਬ : ਪੰਜਾਬ ਦੀ ਜਨਤਾ ਨੂੰ ਲੁਭਾਵਨੇ ਸੁਪਨੇ ਦਿਖਾਉਣ ਵਾਲੀ ਆਮ ਆਦਮੀ ਪਾਰਟੀ ਦੇ ਆਗੂ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਹੀ ਇਕ ਅਜਿਹੀ ਪਾਰਟੀ ਹੈ ਜੋ ਸਾਰੇ ਵਰਗਾਂ ਦੀ ਨੁਮਾਇੰਦਗੀ ਕਰਨ ਦੇ ਯੋਗ ਹੈ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਪ੍ਰਧਾਨ ਜਗਦੀਪ ਸਿੰਘ ਚੀਮਾ ਨੇ ਪਿੰਡ ਪਿੰਡ ਸਲੇਮਪੁਰ ਸੇਖਾਂ ਵਿੱਚ ਆਮ ਆਦਮੀ ਪਾਰਟੀ ਨੂੰ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲੇ ਨੌਜਵਾਨਾਂ ਦਾ ਸਨਮਾਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ।
ਜਥੇਦਾਰ ਚੀਮਾ ਨੇ ਕਿਹਾ ਕਿ ਨੌਜਵਾਨ ਆਗੂ ਜਗਦੀਪ ਸਿੰਘ, ਸਤਵੀਰ ਸਿੰਘ, ਗੁਰਮੀਤ ਸਿੰਘ, ਰਜਿੰਦਰ ਕੁਮਾਰ, ਸੁਦਾਗਰ ਸਿੰਘ, ਬਲਵੰਤ ਸਿੰਘ, ਸੱਜਣ ਸਿੰਘ, ਅਮਰਿੰਦਰ ਸਿੰਘ, ਕਮਲਪ੍ਰੀਤ ਸਿੰਘ, ਹਰਬੰਸ ਸਿੰਘ, ਹਰਮੀਤ ਸਿੰਘ, ਗੁਰਚਰਨ ਸਿੰਘ, ਹਰਦੀਪ ਸਿੰਘ, ਜਗਦੀਸ਼ ਸਿੰਘ ਜੋ ਆਮ ਆਦਮੀ ਪਾਰਟੀ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ ਉਨ੍ਹਾਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ ਹੈ । ਜਥੇਦਾਰ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲੇ ਇਨ੍ਹਾਂ ਨੌਜਵਾਨਾਂ ਨੂੰ ਪਾਰਟੀ ਵਿੱਚ ਵਿਸ਼ੇਸ਼ ਨੁਮਾਇੰਦਗੀਆਂ ਦਿੱਤੀਆਂ ਜਾਣਗੀਆਂ ਤਾਂ ਜੋ ਇਨ੍ਹਾਂ ਦਾ ਹੋਰ ਪਾਰਟੀ ਵਿੱਚ ਕੱਦ ਉੱਚਾ ਹੋ ਸਕੇ ।
ਜਥੇਦਾਰ ਚੀਮਾ ਨੇ ਕਿਹਾ ਕਿ ਹਲਕੇ ਵਿਚ ਹੋਰ ਵੀ ਆਗੂ ਵੱਖੋ ਵੱਖਰੀਆਂ ਪਾਰਟੀਆਂ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ । ਜਥੇਦਾਰ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੀ ਪੰਜਾਬ ਵਿਚ ਸਥਾਪਤ ਹੋਣ ਵਾਲੀ ਸਰਕਾਰ ਪੰਜਾਬ ਦੇ ਹਰੇਕ ਵਰਗ ਨੂੰ ਲੋੜੀਂਦੀਆਂ ਸੁਵਿਧਾਵਾਂ ਪ੍ਰਦਾਨ ਕਰੇਗੀ ਕਿਉਂਕਿ ਪਿਛਲੀ ਸ਼੍ਰੋਮਣੀ ਅਕਾਲੀ ਦਲ ਦੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸਰਕਾਰ ਨੇ ਜੋ ਪੰਜਾਬ ਦੀ ਜਨਤਾ ਨੂੰ ਸਹੂਲਤਾਂ ਦਿੱਤੀਆਂ ਉਨ੍ਹਾਂ ਸਹੂਲਤਾਂ ਨੂੰ ਅੱਜ ਵੀ ਪੰਜਾਬ ਨੂੰ ਯਾਦ ਕਰ ਰਹੇ ਹਨ । ਇਸ ਮੌਕੇ ਹੋਰਨਾਂ ਤੋਂ ਇਲਾਵਾ ਨਰਿੰਦਰ ਸਿੰਘ ਰਸੀਦਪੁਰ, ਬਰਿੰਦਰ ਸਿੰਘ ਸੋਢੀ ਸਾਬਕਾ ਚੇਅਰਮੈਨ ਅਤੇ ਸ਼੍ਰੋਮਣੀ ਅਕਾਲੀ ਦਲ ਤੇ ਹੋਰ ਵਰਕਰ ਸਾਹਿਬਾਨ ਵੀ ਹਾਜ਼ਰ ਸਨ ।