National
BIG BREAKING: ਗੰਗਾਨਗਰ ‘ਚ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਦੇ ਕਾਫ਼ਲੇ ‘ਤੇ ਹੋਇਆ ਹਮਲਾ

- ਸ਼੍ਰੀ ਗੰਗਾਨਗਰ ‘ਚ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਦੇ ਕਾਫਲੇ ‘ਤੇ ਹੋਇਆ ਹਮਲਾ
- ਯੂਥ ਕਾਂਗਰਸੀ ਵਰਕਰਾਂ ਨੇ ਦੋਵਾਂ ਮੁੱਖ ਮੰਤਰੀਆਂ ਦੇ ਕਾਫ਼ਲੇ ‘ਤੇ ਕੀਤਾ ਹਮਲਾ
- ਦਿੱਲੀ ਦੇ ਮੁੱਖ ਮੰਤਰੀ ਅਤੇ ਪੰਜਾਬ ਦੇ ਮੁੱਖ ਮੰਤਰੀ ਦੇ ਕਾਫ਼ਲੇ ‘ਤੇ ਲਾਠੀਆਂ ਨਾਲ ਕੀਤਾ ਗਿਆ ਹਮਲਾ
ਗੰਗਾਨਗਰ 18 JUNE 2023: ਗੰਗਾਨਗਰ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫ਼ਲੇ ‘ਤੇ ਹਮਲਾ ਹੋਇਆ ਹੈ। ਆਮ ਆਦਮੀ ਪਾਰਟੀ ਨੇ ਦੋਵਾਂ ਮੁੱਖ ਮੰਤਰੀਆਂ ‘ਤੇ ਹਮਲੇ ਦਾ ਦਾਅਵਾ ਕੀਤਾ ਹੈ। ‘ਆਪ’ ਦਾ ਕਹਿਣਾ ਹੈ ਕਿ ਰਾਜਸਥਾਨ ਦੇ ਸ੍ਰੀ ਗੰਗਾਨਗਰ ਜ਼ਿਲੇ ‘ਚ ਯੂਥ ਕਾਂਗਰਸ ਵਰਕਰਾਂ ਨੇ ਕੇਜਰੀਵਾਲ ਅਤੇ ਭਗਵੰਤ ਮਾਨ ਦੇ ਕਾਫ਼ਲੇ ‘ਤੇ ਹਮਲਾ ਕੀਤਾ। ਸੀਐਮ ਕੇਜਰੀਵਾਲ ਅਤੇ ਸੀਐਮ ਭਗਵੰਤ ਮਾਨ ਦੇ ਕਾਫ਼ਲੇ ‘ਤੇ ਲਾਠੀਆਂ ਨਾਲ ਹਮਲਾ ਕਰਨ ਦਾ ਇਲਜ਼ਾਮ ਹੈ।