Punjab
Big Breaking : ਗੁਰਦਾਸ ਮਾਨ ਨੂੰ ਕੋਰਟ ਤੋਂ ਲੱਗਿਆ ਵੱਡਾ ਝਟਕਾ
ਜਲੰਧਰ : ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਵਿਵਾਦਤ ਟਿੱਪਣੀ ਮਾਮਲੇ ਵਿੱਚ ਗੁਰਦਾਸ ਮਾਨ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਨਕੋਦਰ ਵਿੱਚ ਗੁਰਦਾਸ ਮਾਨ ਦਾ ਪ੍ਰੋਗਰਾਮ ਸੀ, ਜਿਸ ਦੌਰਾਨ ਉਨ੍ਹਾਂ ਨੇ ਸਾਈ ਲਾਡੀ ਸ਼ਾਹ ਨੂੰ ਸ਼੍ਰੀ ਗੁਰੂ ਅਮਰਦਾਸ ਜੀ ਦਾ ਵੰਸ਼ ਦੱਸਿਆ ਸੀ। ਜਦੋਂ ਗੁਰਦਾਸ ਮਾਨ ਦੀ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਤਾਂ ਸਿੱਖ ਜਥੇਬੰਦੀਆਂ ਵੱਲੋਂ ਇਸ ਦਾ ਸਖਤ ਵਿਰੋਧ ਕੀਤਾ ਗਿਆ।
ਮਾਮਲਾ ਹੋਰ ਭਖਦਾ ਵੇਖ ਕੇ ਹੁਣ ਗੁਰਦਾਸ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਵੀਡੀਓ ਸ਼ੇਅਰ ਕਰਕੇ ਮੁਆਫੀ ਮੰਗੀ ਸੀ। ਗੁਰਦਾਸ ਮਾਨ ਨੂੰ ਉਦੋਂ ਤੋਂ ਹੀ ਪੰਜਾਬੀਆਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਦੋਂ ਉਸਨੇ ਸਟੇਜ ਤੋਂ ਮਾੜੇ ਸ਼ਬਦਾਂ ਦੀ ਵਰਤੋਂ ਕੀਤੀ ਸੀ। ਉਸ ਵਿਵਾਦ ਤੋਂ ਬਾਅਦ ਲੋਕਾਂ ਨੇ ਗੁਰਦਾਸ ਮਾਨ ਨੂੰ ਘੇਰਨਾ ਸ਼ੁਰੂ ਕਰ ਦਿੱਤਾ।