Ludhiana
Big Breaking: ਲੁਧਿਆਣਾ ਕੈਸ਼ ਵੈਨ ਲੁੱਟ ਮਾਮਲੇ ‘ਚ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, CM ਮਾਨ ਤੇ DGP ਨੇ ਕੀਤਾ ਟਵੀਟ

ਲੁਧਿਆਣਾ ਕੈਸ਼ ਵੈਨ ਲੁੱਟ ਮਾਮਲੇ ‘ਚ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਇਸ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ, ਜਿਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਮਾਨ ‘ਤੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰ ਜਾਣਕਾਰੀ ਦਿੱਤੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਿਆ, ”ਲੁਧਿਆਣਾ ਕੈਸ਼ ਵੈਨ ਲੁੱਟ ਮਾਮਲੇ ‘ਚ ਲੁਧਿਆਣਾ ਪੁਲਸ ਅਤੇ ਕਾਊਂਟਰ ਇੰਟੈਲੀਜੈਂਸ ਦੀ ਕਾਰਵਾਈ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ।” ਜਦਕਿ ਡੀਜੀਪੀ ਨੇ ਲਿਖਿਆ, ਲੁਧਿਆਣਾ ਕੈਸ਼ ਵੈਨ ਲੁੱਟ ਦਾ ਮਾਮਲਾ 60 ਘੰਟਿਆਂ ਤੋਂ ਵੀ ਘੱਟ ਸਮੇਂ ‘ਚ ਹੱਲ ਕਰ ਲਿਆ ਗਿਆ ਹੈ। ਸੁਲਝਾਇਆ।ਪੁਲਿਸ ਨੇ 10 ਵਿੱਚੋਂ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ…ਮਾਮਲੇ ਵਿੱਚ ਵੱਡੀ ਬਰਾਮਦਗੀ ਹੋਈ ਹੈ।ਉਨ੍ਹਾਂ ਨੇ ਇਹ ਵੀ ਲਿਖਿਆ ਕਿ ਜਾਂਚ ਜਾਰੀ ਹੈ।

ਦੱਸ ਦੇਈਏ ਕਿ ਪਿਛਲੇ ਦਿਨੀਂ ਸੀਐਮਐਸ ਕੰਪਨੀ ਵਿੱਚ 8.49 ਕਰੋੜ ਦੀ ਲੁੱਟ ਹੋਈ ਸੀ। ਲੁਟੇਰੇ ਕੈਸ਼ ਵੈਨ ਹੀ ਲੈ ਕੇ ਫਰਾਰ ਹੋ ਗਏ, ਜਿਸ ਨੂੰ ਅੱਜ ਪੁਲਿਸ ਨੇ ਸੁਲਝਾ ਲਿਆ ਹੈ।
