Connect with us

Politics

Big Breaking : ਸਿੱਧੂ ਦੇ ਸਲਾਹਕਾਰ ਮਾਲਵਿੰਦਰ ਮਾਲੀ ਨੇ ਦਿੱਤਾ ਅਸਤੀਫ਼ਾ

Published

on

ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਮਾਲੀ ਨੇ ਦਿੱਤਾ ਅਸਤੀਫਾ ਤੁਹਾਨੂੰ ਦੱਸ ਦੇਈਏ ਕਿ ਮਾਲਵਿੰਦਰ ਮਾਲੀ ਨੇ ਆਪਣੇ ਫੇਸਬੁੱਕ ਅਕਾਊਟ ‘ਤੇ ਕਸ਼ਮੀਰ ਮੁੱਦੇ’ ਤੇ ਪ੍ਰਤੀਕਿਰਿਆ ਦਿੱਤੀ ਸੀ। ਉਨ੍ਹਾਂ ਲਿਖਿਆ ਕਿ ਕਸ਼ਮੀਰ ਕਸ਼ਮੀਰੀ ਲੋਕਾਂ ਦਾ ਦੇਸ਼ ਹੈ। 1947 ਵਿੱਚ, ਭਾਰਤ ਛੱਡਣ ਵੇਲੇ ਹੋਏ ਸਮਝੌਤੇ ਦੇ ਅਨੁਸਾਰ ਅਤੇ ਯੂਐਨਓ ਦੇ ਫੈਸਲੇ ਦੀ ਉਲੰਘਣਾ ਦੇ ਅਨੁਸਾਰ ਕਸ਼ਮੀਰ ਨੂੰ ਵੰਡਿਆ ਗਿਆ ਸੀ ।

ਜਿਸ ਤੇ ਪਾਕਿਸਤਾਨ ਅਤੇ ਭਾਰਤ ਦਾ ਕਬਜ਼ਾ ਹੈ। ਇਸ ਦੇ ਨਾਲ ਹੀ ਸਿੱਧੂ ਦੇ ਦੂਜੇ ਸਲਾਹਕਾਰ ਡਾਕਟਰ ਪਿਆਰੇ ਲਾਲ ਗਰਗ ਨੇ ਪਾਕਿਸਤਾਨ ਦੀ ਆਲੋਚਨਾ ਕਰਨ ‘ਤੇ ਕੈਪਟਨ ਅਮਰਿੰਦਰ ਸਿੰਘ’ ਤੇ ਸਵਾਲ ਖੜ੍ਹੇ ਕੀਤੇ ਸਨ। ਗਰਗ ਨੇ ਕਿਹਾ ਸੀ ਕਿ ਪਾਕਿਸਤਾਨ ਦੇ ਕਪਤਾਨ ਦੀ ਆਲੋਚਨਾ ਕਰਨਾ ਪੰਜਾਬ ਦੇ ਹਿੱਤ ਵਿੱਚ ਨਹੀਂ ਹੈ।ਹੁਣ ਇਸ ਮਾਮਲੇ ‘ਚ ਹਰੀਸ਼ ਰਾਵਤ ਦਾ ਵੀ ਬਿਆਨ ਸਾਹਮਣੇ ਆਇਆ ਹੈ, ਰਾਵਤ ਦਾ ਕਹਿਣਾ ਹੈ ਕਿ ਇਹ ਉਨ੍ਹਾਂ ਦਾ ਨਿੱਜੀ ਮਾਮਲਾ ਹੈ।