Politics
ਪੰਜਾਬ ਵਿਧਾਨ ਸਭਾ ਸੈਸ਼ਨ ਨੂੰ ਲੈ ਕੇ ਵੱਡਾ ਵਿਵਾਦ, ਮੁੜ ਤੋਂ ਰਾਜਪਾਲ ਤੇ ਸੀਐਮ ਮਾਨ ਆਹਮੋ-ਸਾਹਮਣੇ

19 ਅਕਤੂਬਰ 2023: ਵਿਧਾਨ ਸਭਾ ਸੈਸ਼ਨ ਨੂੰ ਲੈ ਕੇ ਵੱਡਾ ਵਿਵਾਦ ਸ਼ੁਰੂ ਹੋ ਗਿਆ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਇੱਕ ਵਾਰ ਫਿਰ ਆਹਮੋ-ਸਾਹਮਣੇ ਹਨ। ਜਾਣਕਾਰੀ ਮੁਤਾਬਕ ਹੁਣ ਰਾਜਪਾਲ ਨੇ ਜੀਐੱਸਟੀ ਸੋਧ ਬਿੱਲ ‘ਤੇ ਇਤਰਾਜ਼ ਪ੍ਰਗਟਾਇਆ ਹੈ। ਦੱਸਿਆ ਜਾ ਰਿਹਾ ਹੈ ਕਿ ਸਰਕਾਰ ਨੇ 2 ਜੀਐਸਟੀ ਸੋਧ ਬਿੱਲਾਂ ਨੂੰ ਮਨਜ਼ੂਰੀ ਲਈ ਭੇਜਿਆ ਹੈ, ਜਿਸ ਬਾਰੇ ਰਾਜਪਾਲ ਨੇ ਇਤਰਾਜ਼ ਪ੍ਰਗਟਾਇਆ ਹੈ ਕਿ 2 ਜੀਐਸਟੀ ਸੋਧ ਬਿੱਲ ਕਿਉਂ ਪੇਸ਼ ਕੀਤੇ ਜਾ ਰਹੇ ਹਨ। ਇਨ੍ਹਾਂ ਬਾਰੇ ਰਾਜਪਾਲ ਨੇ ਪੰਜਾਬ ਸਰਕਾਰ ਨੂੰ ਸਵਾਲ ਕੀਤਾ ਹੈ ਕਿ ਬਿੱਲ ਪਾਸ ਕਰਨ ਵਿੱਚ ਬੇਲੋੜੀ ਦੇਰੀ ਕਿਉਂ ਕੀਤੀ ਜਾ ਰਹੀ ਹੈ। ਸਰਕਾਰ ਭਲਕੇ ਹੋਣ ਜਾ ਰਹੇ ਵਿਧਾਨ ਸਭਾ ਸੈਸ਼ਨ ਵਿੱਚ ਦੋਵੇਂ ਮਨੀ ਬਿੱਲ ਪੇਸ਼ ਕਰਨ ਜਾ ਰਹੀ ਹੈ।
ਸੂਤਰਾਂ ਅਨੁਸਾਰ ਰਾਜਪਾਲ ਨੇ ਬਿੱਲਾਂ ‘ਤੇ ਇਤਰਾਜ਼ ਉਠਾਉਂਦਿਆਂ ਪੁੱਛਿਆ ਸੀ ਕਿ ਪੰਜਾਬ ਅਸੈਂਬਲੀ ਤੋਂ ਇਕ ਸੋਧ ਨੂੰ ਮਨਜ਼ੂਰੀ ਦਿਵਾਉਣ ‘ਚ ਬੇਲੋੜੀ ਦੇਰੀ ਕਿਉਂ ਕੀਤੀ ਗਈ, ਜਦਕਿ ਇਨ੍ਹਾਂ ‘ਚੋਂ ਇਕ ਸੋਧ ਨੂੰ ਜੁਲਾਈ ‘ਚ ਜੀ.ਐੱਸ.ਟੀ. ਕੌਂਸਲ ਨੇ ਮਨਜ਼ੂਰੀ ਦਿੱਤੀ ਸੀ। ਦੂਜੇ ਨੂੰ ਇਸ ਸਾਲ ਮਾਰਚ ਵਿੱਚ ਲੋਕ ਸਭਾ ਨੇ ਮਨਜ਼ੂਰੀ ਦਿੱਤੀ ਸੀ। ਰਾਜਪਾਲ ਨੇ ਇਹ ਵੀ ਸਪੱਸ਼ਟੀਕਰਨ ਮੰਗਿਆ ਹੈ ਕਿ ਜੁਲਾਈ ਵਿੱਚ ਹੋਈ ਜੀਐਸਟੀ ਕੌਂਸਲ ਦੀ ਮੀਟਿੰਗ ਦੀ ਕਾਰਵਾਈ ਉਨ੍ਹਾਂ ਦੀ ਮਨਜ਼ੂਰੀ ਲਈ ਭੇਜੀ ਗਈ ਫਾਈਲ ਨਾਲ ਕਿਉਂ ਨਹੀਂ ਜੋੜੀ ਗਈ।