Punjab
PM ਸੁਰੱਖਿਆ ‘ਚ ਢਿੱਲ ਤੋਂ ਬਾਅਦ ਵੱਡਾ ਫੈਸਲਾ,ਜਾਣੋ ਮਾਮਲਾ
29 ਅਕਤੂਬਰ 2023: ਹੁਣ ਪੰਜਾਬ ਆਉਣ ਵਾਲੇ ਵੀ.ਵੀ.ਆਈ.ਪੀਜ਼ ਜਾਂ ਵੀ.ਆਈ.ਪੀਜ਼ ਦੀ ਸੁਰੱਖਿਆ ਵਿੱਚ ਕੋਈ ਕਮੀ ਨਹੀਂ ਰਹੇਗੀ। ਸੂਬਾ ਪੁਲਿਸ ਨੇ ਇਸ ਸਮੱਸਿਆ ਨਾਲ ਨਜਿੱਠਣ ਦਾ ਪੱਕਾ ਹੱਲ ਲੱਭ ਲਿਆ ਹੈ। ਹੁਣ ਵੀ.ਵੀ.ਆਈ.ਪੀ. ਡਿਊਟੀ ‘ਤੇ ਤਾਇਨਾਤ ਕੀਤੇ ਜਾਣ ਵਾਲੇ ਸਿਪਾਹੀਆਂ ਅਤੇ ਅਧਿਕਾਰੀਆਂ ਦੀ ਟੁਕੜੀ ਸਪੈਸ਼ਲ ਪ੍ਰੋਟੈਕਸ਼ਨ ਗਰੁੱਪ (ਐੱਸਪੀਜੀ) ਦੀ ਤਰਜ਼ ‘ਤੇ ਤਿਆਰ ਕੀਤੀ ਜਾ ਰਹੀ ਹੈ। ਇਸ ਵਿੱਚ ਉਨ੍ਹਾਂ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਤੈਅ ਨਿਯਮਾਂ ਬਾਰੇ ਸਿਖਲਾਈ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਪ੍ਰਤੀਕੂਲ ਸਥਿਤੀਆਂ ਨਾਲ ਨਜਿੱਠਣ ਦੇ ਗੁਰ ਵੀ ਸਿਖਾਏ ਜਾ ਰਹੇ ਹਨ। ਇਸ ਸਬੰਧ ਵਿਚ ਪੰਜਾਬ ਪੁਲਿਸ ਦੀ ਪਹਿਲੀ ਟੁਕੜੀ ਨੂੰ ਸਿਖਲਾਈ ਦਿੱਤੀ ਗਈ ਹੈ, ਜਦਕਿ ਸੜਕ ਸੁਰੱਖਿਆ ਬਲ ਦੇ ਜਵਾਨਾਂ ਨੂੰ ਸਾਰੇ ਆਧੁਨਿਕ ਸਾਜੋ-ਸਮਾਨ ਅਤੇ ਹਥਿਆਰਾਂ ਨਾਲ ਲੈਸ ਹਾਈਵੇਅ ‘ਤੇ ਤਾਇਨਾਤ ਕੀਤਾ ਜਾਵੇਗਾ |