India
ਦਿੱਲੀ ‘ਚ Cockroach Janta Party ਦਾ ਵੱਡਾ ਪ੍ਰਦਰਸ਼ਨ
ਦਿੱਲੀ ਦੇ ਜੰਤਰ-ਮੰਤਰ ‘ਤੇ Cockroach Janta Party ਯਾਨੀ CJP ਵੱਲੋਂ ਵੱਡੇ ਪ੍ਰਦਰਸ਼ਨ ਦੀ ਤਿਆਰੀ ਕੀਤੀ ਗਈ ਹੈ। ਇਸ ਪ੍ਰਦਰਸ਼ਨ ਨੂੰ ਲੈ ਕੇ ਦਿੱਲੀ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਅਲਰਟ ਮੋਡ ‘ਤੇ ਹਨ। CJP ਦੇ ਸੰਸਥਾਪਕ ਅਭਿਜੀਤ ਦੀਪਕੇ ਵੀ ਦਿੱਲੀ ਪਹੁੰਚ ਚੁੱਕੇ ਹਨ ਅਤੇ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਹੈ।
ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਚਰਚਾ ਵਿੱਚ ਆਈ Cockroach Janta Party ਅੱਜ ਆਪਣਾ ਪਹਿਲਾ ਵੱਡਾ ਜਨਤਕ ਪ੍ਰਦਰਸ਼ਨ ਕਰਨ ਜਾ ਰਹੀ ਹੈ।
ਪ੍ਰਦਰਸ਼ਨ ਨੂੰ ਧਿਆਨ ਵਿੱਚ ਰੱਖਦਿਆਂ ਦਿੱਲੀ ਪੁਲਿਸ ਨੇ ਜੰਤਰ-ਮੰਤਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸੁਰੱਖਿਆ ਵਧਾ ਦਿੱਤੀ ਹੈ। ਰਿਪੋਰਟਾਂ ਮੁਤਾਬਕ ਏਅਰਪੋਰਟ ਤੋਂ ਲੈ ਕੇ ਪ੍ਰਦਰਸ਼ਨ ਸਥਾਨ ਤੱਕ ਨਿਗਰਾਨੀ ਦੇ ਖਾਸ ਇੰਤਜ਼ਾਮ ਕੀਤੇ ਗਏ ਹਨ ਅਤੇ ਹਰ ਗਤੀਵਿਧੀ ‘ਤੇ ਨਜ਼ਰ ਰੱਖੀ ਜਾ ਰਹੀ ਹੈ।
