News
ਪਦਮਾ ਨਦੀ ‘ਚ ਵੱਡਾ ਕਹਿਰ, ਬੱਸ ਹਾਦਸੇ ‘ਚ 23 ਦੀ ਮੌ.ਤ
ਬੰਗਲਾਦੇਸ਼ ਤੋਂ ਇੱਕ ਬਹੁਤ ਹੀ ਦਰਦਨਾਕ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਵੱਡਾ ਹਾਦਸਾ ਵਾਪਰ ਗਿਆ। ਬੱਸ ਨੂੰ ਕਿਸ਼ਤੀ ‘ਤੇ ਚੜ੍ਹਾਉਂਦੇ ਸਮੇਂ ਉਹ ਨਦੀ ਵਿੱਚ ਡਿੱਗ ਗਈ, ਜਿਸ ਕਾਰਨ ਕਈ ਲੋਕਾਂ ਦੀ ਜਾਨ ਚਲੀ ਗਈ। ਦਰਅਸਲ ਇਹ ਹਾਦਸਾ ਬੰਗਲਾਦੇਸ਼ ਦੀ ਪਦਮਾ ਨਦੀ ਵਿੱਚ ਵਾਪਰਿਆ, ਜਿੱਥੇ ਇੱਕ ਯਾਤਰੀ ਬੱਸ ਨੂੰ ਫੈਰੀ ‘ਤੇ ਚੜ੍ਹਾਇਆ ਜਾ ਰਿਹਾ ਸੀ। ਇਸ ਦੌਰਾਨ ਅਚਾਨਕ ਸੰਤੁਲਨ ਵਿਗੜ ਗਿਆ ਅਤੇ ਬੱਸ ਸਿਧੀ ਨਦੀ ਵਿੱਚ ਜਾ ਡਿੱਗੀ।
ਹਾਦਸੇ ਤੋਂ ਬਾਅਦ ਮੌਕੇ ‘ਤੇ ਹਾਹਾਕਾਰ ਮਚ ਗਈ ਅਤੇ ਰਾਹਤ ਤੇ ਬਚਾਅ ਟੀਮਾਂ ਨੂੰ ਤੁਰੰਤ ਬੁਲਾਇਆ ਗਿਆ। ਗੋਤਾਖੋਰਾਂ ਵੱਲੋਂ ਬਚਾਅ ਕਾਰਜ ਸ਼ੁਰੂ ਕੀਤਾ ਗਿਆ ਅਤੇ ਕਈ ਲੋਕਾਂ ਨੂੰ ਬਾਹਰ ਕੱਢਿਆ ਗਿਆ।
ਹਾਲਾਂਕਿ ਇਸ ਦਰਦਨਾਕ ਹਾਦਸੇ ਵਿੱਚ 23 ਲੋਕਾਂ ਦੀ ਮੌਤ ਹੋਣ ਦੀ ਪੁਸ਼ਟੀ ਹੋ ਚੁੱਕੀ ਹੈ, ਜਦਕਿ ਕੁਝ ਲੋਕਾਂ ਦੇ ਹਜੇ ਵੀ ਲਾਪਤਾ ਹੋਣ ਦੀ ਖ਼ਬਰ ਹੈ।
ਫਿਲਹਾਲ ਬਚਾਅ ਅਭਿਆਨ ਜਾਰੀ ਹੈ ਅਤੇ ਪ੍ਰਸ਼ਾਸਨ ਵੱਲੋਂ ਹਾਦਸੇ ਦੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ।

