National
ਅੱਜ SYL ‘ਤੇ ਵੱਡੀ ਬੈਠਕ, ਤਾਜ ਹੋਟਲ ‘ਚ ਪਹੁੰਚੇ CM ਮਾਨ ਤੇ CM ਨਾਇਬ ਸੈਣੀ
ਅੱਜ ਸਤਲੁਜ-ਯਮੁਨਾ ਲਿੰਕ (SYL) ਨਹਿਰ ਨੂੰ ਲੈ ਕੇ ਹਰਿਆਣਾ ਅਤੇ ਪੰਜਾਬ ਇੱਕ ਵਾਰ ਫਿਰ ਮੀਟਿੰਗ ਕਰਨ ਜਾ ਰਹੇ ਹਨ। ਇਸ ਵਾਰ, ਮੀਟਿੰਗ ਦਿੱਲੀ ਵਿੱਚ ਨਹੀਂ, ਸਗੋਂ ਚੰਡੀਗੜ੍ਹ ਵਿੱਚ ਹੋਵੇਗੀ। ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਕੋਈ ਵੀ ਕੇਂਦਰੀ ਮੰਤਰੀ ਇਸ ਵਿੱਚ ਸ਼ਾਮਲ ਨਹੀਂ ਹੋਵੇਗਾ। ਇਹ ਮੀਟਿੰਗ ਚੰਡੀਗੜ੍ਹ ਦੇ ਸੈਕਟਰ 17 ‘ਚ ਸਥਿਤ ਹੋਟਲ ਤਾਜ ‘ਚ ਸਵੇਰੇ 9:30 ਵਜੇ ਹੋਵੇਗੀ। ਇਸ ਸਮੇਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਤਾਜ ਹੋਟਲ ਵਿੱਚ ਪਹੁੰਚ ਚੁੱਕੇ ਹਨ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ SYL ਨਹਿਰ ਵਿਵਾਦ ਨੂੰ ਹੱਲ ਕਰਨ ਲਈ ਕੇਂਦਰੀ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ ਦੀ ਪ੍ਰਧਾਨਗੀ ਹੇਠ ਜੁਲਾਈ, ਅਗਸਤ ਅਤੇ ਨਵੰਬਰ 2025 ਵਿੱਚ ਦਿੱਲੀ ਵਿੱਚ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਕੋਈ ਠੋਸ ਹੱਲ ਨਹੀਂ ਨਿਕਲਿਆ। ਹੁਣ ਇਸ ਸਾਲ SYL ਸੰਬੰਧੀ ਬੁਲਾਈ ਗਈ ਇਹ ਪਹਿਲੀ ਮੀਟਿੰਗ ਹੈ।
ਇੱਥੇ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕੇਂਦਰੀ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ ਨੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਨੂੰ ਇੱਕ ਪੱਤਰ ਲਿਖ ਕੇ ਕਿਹਾ ਸੀ ਕਿ ਦੋਵਾਂ ਰਾਜਾਂ ਨੂੰ SYL ਨਹਿਰ ‘ਤੇ ਆਪਸੀ ਗੱਲਬਾਤ ਰਾਹੀਂ ਹੱਲ ਲੱਭਣਾ ਚਾਹੀਦਾ ਹੈ। ਪੱਤਰ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਲੋੜ ਪਈ ਤਾਂ ਕੇਂਦਰ ਸਰਕਾਰ ਦੋਵਾਂ ਰਾਜਾਂ ਨੂੰ ਲੋੜੀਂਦੀ ਸਹਾਇਤਾ ਜਰੂਰ ਪ੍ਰਦਾਨ ਕਰੇਗੀ।ਇਸ ਤੋਂ ਪਹਿਲਾਂ ਕੇਂਦਰੀ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ ਨੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਨੂੰ ਇੱਕ ਪੱਤਰ ਲਿਖ ਕੇ ਕਿਹਾ ਸੀ ਕਿ ਦੋਵਾਂ ਰਾਜਾਂ ਨੂੰ ਐਸਵਾਈਐਲ ਨਹਿਰ ‘ਤੇ ਆਪਸੀ ਗੱਲਬਾਤ ਰਾਹੀਂ ਹੱਲ ਲੱਭਣਾ ਚਾਹੀਦਾ ਹੈ। ਪੱਤਰ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਲੋੜ ਪਈ ਤਾਂ ਕੇਂਦਰ ਸਰਕਾਰ ਦੋਵਾਂ ਰਾਜਾਂ ਨੂੰ ਲੋੜੀਂਦੀ ਸਹਾਇਤਾ ਜਰੂਰ ਪ੍ਰਦਾਨ ਕਰੇਗੀ।
