Ludhiana
BIG NEWS:ਲੁਧਿਆਣਾ ‘ਚ ਹੌਜ਼ਰੀ ਦੀ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਹੋਇਆ ਸੁਆਹ

ਲੁਧਿਆਣਾ ਦੀ ਇੱਕ ਫੈਕਟਰੀ ਵਿੱਚ ਭਿਆਨਕ ਅੱਗ ਲੱਗਣ ਦੀ ਘਟਨਾ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸਲਾਮੀਆ ਸਕੂਲ ਨੇੜੇ ਸਥਿਤ ਹੌਜ਼ਰੀ ਫੈਕਟਰੀ ‘ਚ ਭਿਆਨਕ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ । ਘਟਨਾ ਦੌਰਾਨ ਫੈਕਟਰੀ ‘ਚ ਮੌਜੂਦ ਲੋਕਾਂ ‘ਚ ਭਗਦੜ ਮੱਚ ਗਈ ਅਤੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਅੱਗ ਦੀਆਂ ਲਪਟਾਂ ਇੰਨੀਆਂ ਤੇਜ਼ ਸਨ ਕਿ ਇਸ ‘ਤੇ ਕਾਬੂ ਨਹੀਂ ਪਾਇਆ ਜਾ ਸਕਿਆ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਵਿਭਾਗ ਨੂੰ ਮੌਕੇ ‘ਤੇ ਬੁਲਾਇਆ ਗਿਆ। ਫੈਕਟਰੀ ਦੀ ਚੌਥੀ ਮੰਜ਼ਿਲ ’ਤੇ ਹੋਣ ਕਾਰਨ ਫਾਇਰ ਬ੍ਰਿਗੇਡ ਨੂੰ ਅੱਗ ’ਤੇ ਕਾਬੂ ਪਾਉਣ ਵਿੱਚ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਦੂਜੇ ਪਾਸੇ ਫੈਕਟਰੀ ਮਾਲਕ ਦਾ ਕਹਿਣਾ ਹੈ ਕਿ ਅੱਗ ਲੱਗਣ ਦੀ ਘਟਨਾ ਵਿੱਚ ਲੱਖਾਂ ਦਾ ਨੁਕਸਾਨ ਹੋ ਗਿਆ ਹੈ।
