Connect with us

Punjab

CM ਭਗਵੰਤ ਮਾਨ ਦੀ ਸਿਹਤ ਨੂੰ ਲੈ ਕੇ ਵੱਡੀ ਖ਼ਬਰ!

Published

on

ਇਸੇ ਸਮੇਂ ਦੀ ਵੱਡੀ ਖ਼ਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ, ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਿਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਖਰਾਬ ਦੱਸੀ ਜਾ ਰਹੀ ਹੈ। ਇਸੇ ਦੌਰਾਨ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ CM ਰਿਹਾਇਸ਼ ‘ਤੇ ਪਹੁੰਚ ਭਗਵੰਤ ਮਾਨ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ ਵੀ ਜਾਨਣਗੇ। ਦੱਸ ਦੇਈਏ ਕਿ ਡਾਕਟਰਾਂ ਦੀ ਇਕ ਟੀਮ ਵੀ ਮੁੱਖ ਮੰਤਰੀ ਰਿਹਾਇਸ਼ ‘ਤੇ ਪਹੁੰਚ ਚੁੱਕੀ ਹੈ.

ਬੀਤੇ ਦਿਨੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ ਸੀ ਅਤੇ ਲੋਕਾਂ ਦਾ ਹਾਲ ਜਾਣਿਆ ਗਿਆ ਸੀ ਪਰ ਹੁਣ ਉਨ੍ਹਾਂ ਦੀ ਸਿਹਤ ਖਰਾਬ ਹੋਣ ਦੀ ਜਾਣਕਾਰੀ ਸਾਹਮਣੇ ਆ ਰਹੀ ਹੈ।

ਪੰਜਾਬ ਵਿੱਚ ਹੜ੍ਹਾਂ ਕਾਰਨ ਹੋਈ ਤਬਾਹੀ ਨੇ ਆਮ ਜਨਜੀਵਨ ਨੂੰ ਪ੍ਰਭਾਵਿਤ ਕੀਤਾ ਹੈ। ਭਾਰੀ ਬਾਰਿਸ਼ ਅਤੇ ਨਦੀਆਂ ਦੇ ਹੜ੍ਹ ਕਾਰਨ ਕਈ ਜ਼ਿਲ੍ਹਿਆਂ ਵਿੱਚ ਸਥਿਤੀ ਹੋਰ ਵੀ ਵਿਗੜ ਗਈ ਹੈ। ਅਜਿਹੀ ਸਥਿਤੀ ਵਿੱਚ, ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦਾ ਦੌਰਾ ਕਰਨਗੇ। ਇਸ ਦੌਰਾਨ, ਉਹ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣਗੇ ਅਤੇ ਪ੍ਰਭਾਵਿਤ ਪਰਿਵਾਰਾਂ ਨਾਲ ਸਿੱਧੇ ਤੌਰ ‘ਤੇ ਗੱਲਬਾਤ ਕਰਨਗੇ।