Punjab
ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਖ਼ਬਰ
ਪੰਜਾਬ ‘ਚ ਅੱਜ ਭਾਰਤੀ ਮੌਸਮ ਵਿਗਿਆਨ ਕੇਂਦਰ (IMD) ਵੱਲੋਂ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪਤਾ ਲੱਗਿਆ ਹੈ ਕਿ ਅਗਲੇ 5 ਦਿਨਾਂ ਤੱਕ ਵੀ ਇਸੇ ਤਰ੍ਹਾਂ ਦਾ ਮੌਸਮ ਰਹਿਣ ਦੀ ਉਮੀਦ ਹੈ। ਹਾਲਾਂਕਿ, ਮਾਲਵੇ ਦੇ ਕੁਝ ਜ਼ਿਲ੍ਹਿਆਂ ਨੂੰ ਛੱਡ ਕੇ, ਬਾਕੀ ਪੰਜਾਬ ਵਿੱਚ ਆਮ ਬਾਰਿਸ਼ ਜਾਰੀ ਰਹੇਗੀ। ਇਸ ਦੇ ਨਾਲ ਹੀ ਤਾਪਮਾਨ ਵਿੱਚ ਥੋੜ੍ਹਾ ਜਿਹਾ ਵਾਧਾ ਵੀ ਦੇਖਿਆ ਜਾ ਸਕਦਾ ਹੈ।
ਉਧਰ ਦੂਜੇ ਪਾਸੇ 12 ਦਿਨਾਂ ਬਾਅਦ, ਪੰਜਾਬ ਵਿੱਚ ਸਕੂਲ ਅਤੇ ਕਾਲਜ ਅੱਜ ਦੁਬਾਰਾ ਖੁੱਲ੍ਹ ਰਹੇ ਹਨ। ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਵਿਦਿਅਕ ਸੰਸਥਾਵਾਂ ਅਗਲੇ ਹੁਕਮਾਂ ਤੱਕ ਬੰਦ ਰਹਿਣਗੀਆਂ। ਸਕੂਲ ਦੇ ਹਾਲਾਤਾਂ ਦਾ ਜਾਇਜ਼ਾ ਲੈਣਾ ਪ੍ਰਿੰਸੀਪਲ ਦੀ ਜ਼ਿੰਮੇਵਾਰੀ ਹੋਵੇਗੀ। ਸਕੂਲ ਦੀ ਹਾਲਤ ਚੰਗੀ ਹੈ ਅਤੇ ਇਹ ਬੱਚਿਆਂ ਅਤੇ ਅਧਿਆਪਕਾਂ ਲਈ ਪੂਰੀ ਤਰ੍ਹਾਂ ਸੁਰੱਖਿਅਤ ਹੈ, ਜਾਂਚ ਤੋਂ ਬਾਅਦ ਸਾਰੇ ਸਕੂਲ ਆਪਣੀ ਰਿਪੋਰਟ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੂੰ ਭੇਜਣਗੇ।
