Punjab
ਪੰਜਾਬ ਦੀਆਂ ਮੰਡੀਆਂ ਬਾਰੇ ਆਈ ਵੱਡੀ ਖਬਰ

ਅੰਮ੍ਰਿਤਸਰ30 ਸਤੰਬਰ 2023 : ਪੰਜਾਬ ਭਰ ਦੀਆਂ 1840 ਅਨਾਜ ਮੰਡੀਆਂ ਵਿੱਚ ਕੰਮ ਕਰਦੇ 10 ਲੱਖ ਮਜ਼ਦੂਰਾਂ ਨੇ 1 ਅਕਤੂਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਮੰਡੀ ਬੋਰਡ ਵੱਲੋਂ ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਨਾ ਕਰਨ ਕਾਰਨ ਮਜ਼ਦੂਰਾਂ ਵਿੱਚ ਭਾਰੀ ਰੋਸ ਹੈ। ਪੰਜਾਬ ‘ਚ ਇਸ ਸਮੇਂ ਬਾਸਮਤੀ ਦੀ ਮੰਡੀਆਂ ‘ਚ ਖਰੀਦ ਤੇਜ਼ੀ ਨਾਲ ਹੋ ਰਹੀ ਹੈ ਪਰ ਹੁਣ ਮਜ਼ਦੂਰਾਂ ਦੇ ਹੜਤਾਲ ‘ਤੇ ਜਾਣ ਕਾਰਨ ਕਿਸਾਨਾਂ ਅਤੇ ਕਮਿਸ਼ਨ ਏਜੰਟਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ ਅਤੇ ਖਰੀਦ ਦਾ ਕੰਮ ਵੀ ਠੱਪ ਹੋ ਜਾਵੇਗਾ।