Punjab
ਪੰਜਾਬ ‘ਚ ਸਰਕਾਰੀ ਬੱਸਾਂ ਦੀ ਹੜਤਾਲ ਨੂੰ ਲੈ ਕੇ ਵੱਡੀ ਖਬਰ

3ਜਨਵਰੀ 2024 : ਪੰਜਾਬ ਵਿੱਚ ਸਰਕਾਰੀ ਬੱਸਾਂ ਦੀ ਦੋ ਘੰਟੇ ਦੀ ਹੜਤਾਲ ਨੂੰ ਲੈ ਕੇ ਅੱਜ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹੜਤਾਲ ਮੁਲਤਵੀ ਕਰ ਦਿੱਤੀ ਗਈ ਹੈ। ਪੰਜਾਬ ‘ਚ ਇਸ ਰੂਟ ‘ਤੇ 3300 ਦੇ ਕਰੀਬ ਬੱਸਾਂ ਚੱਲਦੀਆਂ ਹਨ, ਜਿਸ ਕਾਰਨ ਜੇਕਰ ਬੱਸਾਂ ਬੰਦ ਕਰ ਦਿੱਤੀਆਂ ਜਾਂਦੀਆਂ ਤਾਂ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਹੋਣੀ ਸੀ ਪਰ ਇਹ ਫੈਸਲਾ ਵਾਪਸ ਲੈ ਲਿਆ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ‘ਹਿੱਟ ਐਂਡ ਰਨ’ ਮਾਮਲੇ ਸਬੰਧੀ ਬਿੱਲ ਵਾਪਸ ਲੈਣ ਤੋਂ ਬਾਅਦ ਡਰਾਈਵਰਾਂ ਨੇ ਹੜਤਾਲ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। ਉਧਰ, ਟਰਾਂਸਪੋਰਟਰਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਖ਼ਿਲਾਫ਼ ਰੈਲੀ ਕੀਤੀ ਜਾਵੇਗੀ, ਜਿਸ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।