Punjab
ਮੌਸਮ ਨੂੰ ਲੈ ਕੇ ਵੱਡੀ ਖ਼ਬਰ! ਕਿਸਾਨ ਵੀ ਦੇਣ ਜ਼ਰੂਰ ਧਿਆਨ
ਅੱਜ ਪੰਜਾਬ-ਚੰਡੀਗੜ੍ਹ ਵਿੱਚ ਮੌਸਮ ਨੇ ਫਿਰ ਤੋਂ ਕਰਵਟ ਲਈ ਹੈ। ਕੁੱਝ ਥਾਵਾਂ ‘ਤੇ ਤੜਕਸਾਰ ਤੋਂ ਹੀ ਬੱਦਲ ਛਾਏ ਹੋਏ ਹਨ ਅਤੇ ਮੀਂਹ ਪੈਣ ਦੀ ਸੰਭਾਵਨਾ ਲੱਗ ਰਹੀ ਹੈ। ਇਸ ਬੱਦਲਵਾਈ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਤਾਂ ਮਿਲੀ ਹੈ ਪਰ ਇੱਥੇ ਦੱਸ ਦੇਈਏ ਕਿ ਪੰਜਾਬ ‘ਚ ਫਿਰ ਤੋਂ ਮੌਸਮ ਬਦਲਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਮੌਸਮ ਦੇ ਬਦਲਣ ਨਾਲ ਕੁਝ ਇਲਾਕਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣਗੀਆਂ, ਜਦਕਿ ਕੁਝ ਥਾਵਾਂ ‘ਤੇ ਗੜੇਮਾਰੀ ਦੀ ਸੰਭਾਵਨਾ ਹੈ। ਹਵਾ ਦੀ ਗਤੀ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੇ ਵਿਚਕਾਰ ਰਹਿਣ ਦੀ ਉਮੀਦ ਹੈ। ਮੌਸਮ ਵਿਭਾਗ ਨੇ ਇਸ ਸਥਿਤੀ ਨੂੰ ਦੇਖਦੇ ਹੋਏ ‘ਔਰੇਂਜ ਅਲਰਟ’ ਜਾਰੀ ਕੀਤਾ ਹੈ।
ਦੂਜੇ ਪਾਸੇ ਮੌਸਮ ਵਿਭਾਗ ਦੇ ਅਨੁਸਾਰ, ਅੱਜ ਸੱਤ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ (ਰੋਪੜ), ਗੁਰਦਾਸਪੁਰ, ਅੰਮ੍ਰਿਤਸਰ, ਨਵਾਂਸ਼ਹਿਰ ਅਤੇ ਮੋਹਾਲੀ ਵਿੱਚ ਵੱਖ-ਵੱਖ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਹਾਲਾਂਕਿ, ਚੰਡੀਗੜ੍ਹ ਵਿੱਚ ਅੱਜ ਮੌਸਮ ਸਾਫ਼ ਰਹਿਣ ਦੀ ਉਮੀਦ ਹੈ, ਹਾਲਾਂਕਿ ਕੁਝ ਖੇਤਰਾਂ ਵਿੱਚ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਦੀ ਰਿਪੋਰਟ ਹੈ ਕਿ ਇੱਕ ਪੱਛਮੀ ਗੜਬੜੀ ਪਹਿਲਾਂ ਹੀ ਪਹਾੜੀ ਖੇਤਰਾਂ ਵਿੱਚ ਪਹੁੰਚ ਚੁੱਕੀ ਹੈ, ਜਦੋਂ ਕਿ ਇੱਕ ਹੋਰ ਨੇੜੇ-ਤੇੜੇ ਆ ਰਹੀ ਹੈ। ਹਰਿਆਣਾ ਅਤੇ ਇਸਦੇ ਨਾਲ ਲੱਗਦੇ ਖੇਤਰਾਂ ਵਿੱਚ ਲਗਭਗ 1.5 ਕਿਲੋਮੀਟਰ ਦੀ ਉਚਾਈ ‘ਤੇ ਇੱਕ ਚੱਕਰਵਾਤੀ ਸਰਕੂਲੇਸ਼ਨ ਬਣਿਆ ਹੋਇਆ ਹੈ। ਹਾਲਾਂਕਿ, ਪੰਜਾਬ ਵਿੱਚ ਅੱਜ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। 19 ਤਰੀਕ ਨੂੰ ਬਾਰਿਸ਼ ਸ਼ੁਰੂ ਹੋਣ ਦੀ ਸੰਭਾਵਨਾ ਹੈ ਅਤੇ 20 ਤਰੀਕ ਨੂੰ ਇਸ ਦੇ ਕਾਫ਼ੀ ਤੇਜ਼ ਹੋਣ ਦੀ ਉਮੀਦ ਹੈ।ਮੌਸਮ ਵਿਭਾਗ ਦੇ ਅਨੁਸਾਰ, 18, 19 ਅਤੇ 21 ਤਰੀਕ ਨੂੰ ਕੁਝ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਦੱਸ ਦੇਈਏ ਕਿ 20 ਤੇ 21 ਮਾਰਚ ਨੂੰ ਵੀ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੌਸਮ ਖਰਾਬ ਰਹਿਣ ਦੀ ਸੰਭਾਵਨਾ ਹੈ। ਲਗਾਤਾਰ ਮੀਂਹ ਪੈ ਸਕਦਾ ਹੈ। ਕਿਸਾਨਾਂ ਨੂੰ ਖਾਸ ਸਾਵਧਾਨੀ ਵਰਤਣ ਅਤੇ ਆਪਣੀਆਂ ਫਸਲਾਂ ਦੀ ਸੁਰੱਖਿਆ ਲਈ ਲੋੜੀਂਦੇ ਕਦਮ ਚੁੱਕਣ ਦੀ ਸਲਾਹ ਦਿੱਤੀ ਗਈ ਹੈ।
