India
ਵੱਡੀ ਖ਼ਬਰ: ਅਨਮੋਲ ਬਿਸ਼ਨੋਈ ਗ੍ਰਿਫ਼ਤਾਰ!

ਇਸ ਸਮੇਂ ਦੀ ਵੱਡੀ ਖ਼ਬਰ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਬਾਰੇ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਅਨਮੋਲ ਬਿਸ਼ਨੋਈ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹਾਲਾਂਕਿ ਇਸ ਮਾਮਲੇ ‘ਚ ਮੁੰਬਈ ਅਤੇ ਦਿੱਲੀ ਪੁਲਸ ਵੱਲੋਂ ਅਧਿਕਾਰਤ ਤੌਰ ‘ਤੇ ਕੁਝ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਪਰ ਖੁਫੀਆ ਏਜੰਸੀ ਦੇ ਸੂਤਰ ਮੁਤਾਬਕ ਦੋ ਹਫਤੇ ਪਹਿਲਾਂ ਅਨਮੋਲ ਬਿਸ਼ਨੋਈ ਦੇ ਖਿਲਾਫ ਗੈਰ-ਜ਼ਮਾਨਤੀ ਧਾਰਾ ਦੇ ਤਹਿਤ ਵਾਰੰਟ ਜਾਰੀ ਕੀਤਾ ਗਿਆ ਸੀ ਅਤੇ ਫਿਰ ਉਸ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ।
ਪਤਾ ਲੱਗਿਆ ਹੈ ਕਿ ਮੁੰਬਈ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ ਤੋਂ ਭਾਰਤ ਹਵਾਲੇ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਮੁਤਾਬਕ ਅਨਮੋਲ ਨੂੰ ਭਾਰਤ ਲਿਆਉਣ ਦੀ ਕੋਸ਼ਿਸ਼ਾਂ ਦਾ ਅਸਰ ਵੀ ਦਿਸਣਾ ਸ਼ੁਰੂ ਹੋ ਚੁੱਕਿਆ ਹੈ।
ਦੱਸਣਯੋਗ ਹੈ ਕਿ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ ਬਿਸ਼ਨੋਈ ਅਭਿਨੇਤਾ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਦੇ ਮਾਮਲੇ ‘ਚ ਮੁੰਬਈ ਪੁਲਸ ਦੀ ਵਾਂਟੇਡ ਸੂਚੀ ‘ਚ ਸ਼ਾਮਲ ਹੈ। ਦੋ ਹਫ਼ਤੇ ਪਹਿਲਾਂ ਮਹਾਰਾਸ਼ਟਰ ਕੰਟਰੋਲ ਆਫ਼ ਆਰਗੇਨਾਈਜ਼ਡ ਕ੍ਰਾਈਮ ਐਕਟ (ਮਕੋਕਾ) ਨਾਲ ਸਬੰਧਤ ਮਾਮਲਿਆਂ ਦੀ ਵਿਸ਼ੇਸ਼ ਅਦਾਲਤ ਨੇ ਅਨਮੋਲ ਬਿਸ਼ਨੋਈ ਦੀ ਗ੍ਰਿਫ਼ਤਾਰੀ ਲਈ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਸੀ। ਇਸ ਤੋਂ ਬਾਅਦ ਅਮਰੀਕਾ ਨੇ ਦੱਸਿਆ ਸੀ ਕਿ ਅਨਮੋਲ ਉਨ੍ਹਾਂ ਦੇ ਦੇਸ਼ ‘ਚ ਮੌਜੂਦ ਹੈ।