Connect with us

Punjab

ਸਿੱਧੂ ਮੂਸੇਵਾਲਾ ਕਤਲ ਮਾਮਲੇ ਨੂੰ ਲੈ ਕੇ ਵੱਡੀ ਖਬਰ ਆਈ ਸਾਹਮਣੇ….

Published

on

26 JULY 2023: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ।ਮਿਲੀ ਜਾਣਕਾਰੀ ਮੁਤਾਬਿਕ ਦੱਸਿਆ ਜਾ ਰਿਹਾ ਹੈ ਕਿ ਕਤਲ ਕੇਸ ਵਿੱਚ ਨਾਮਜ਼ਦ ਸਾਰੇ ਮੁਲਜ਼ਮਾਂ ਦੀ ਅੱਜ ਮਾਨਸਾ ਸੈਸ਼ਨ ਅਦਾਲਤ ਵਿੱਚ ਪੇਸ਼ੀ ਹੋਈ।ਗੈਂਗਸਟਰ ਲਾਰੇਂਸ ਬਿਸ਼ਨੋਈ ਸਣੇ ਸਾਰੇ ਮੁਲਜ਼ਮਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ ਹੈ।

ਇਸ ਸੁਣਵਾਈ ਦੌਰਾਨ ਅਦਾਲਤ ਨੇ ਮੂਸੇਵਾਲਾ ਕਤਲ ਕਾਂਡ ਦੇ ਸਾਰੇ ਦੋਸ਼ੀਆਂ ਨੂੰ ਦੋਸ਼ੀ ਕਰਾਰ ਕਰ ਦਿੱਤਾ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 9 ਅਗਸਤ ਨੂੰ ਹੋਵੇਗੀ, ਜਿਸ ਦੌਰਾਨ ਉਨ੍ਹਾਂ ਖਿਲਾਫ ਫੈਸਲਾ ਸੁਣਾਇਆ ਜਾਵੇਗਾ। ਮਹੱਤਵਪੂਰਨ ਗੱਲ ਇਹ ਹੈ ਕਿ ਕਤਲ ਕੇਸ ਵਿੱਚ ਨਾਮਜ਼ਦ ਮਾਸਟਰਮਾਈਂਡ ਗੈਂਗਸਟਰ ਲਾਰੇਂਸ ਬਿਸ਼ਨੋਈ ਸਮੇਤ 31 ਹੋਰ ਮੁਲਜ਼ਮਾਂ ਖ਼ਿਲਾਫ਼ 26 ਜੁਲਾਈ 2022 ਨੂੰ ਚਾਰਜਸ਼ੀਟ ਦਾਖ਼ਲ ਕੀਤੀ ਗਈ ਸੀ। ਤੁਹਾਨੂੰ ਦੱਸ ਦੇਈਏ ਕਿ ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਅੰਨ੍ਹੇਵਾਹ ਗੋਲੀਬਾਰੀ ਕਰਕੇ ਕਤਲ ਕਰ ਦਿੱਤਾ ਗਿਆ ਸੀ।