Punjab
ਵੱਡੀ ਖ਼ਬਰ : ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਫੈਸਲਾ, 3 ਫਰਵਰੀ ਤੋਂ ਸ਼ੁਰੂ ਹੋਣਗੀਆਂ NRI ਮਿਲਣੀਆਂ
29 ਦਸੰਬਰ 2023: ਪੰਜਾਬੀ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੁਧਿਆਣਾ ਵਿਖੇ NRI ਮਾਮਲੇ ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ, ਤੇ NRIs ਨੂੰ ਦਰਪੇਸ਼ ਆਉਂਦੀਆਂ ਮੁਸ਼ਕਿਲਾਂ ਨੂੰ ਸਮੇਂ ਸਿਰ ਹੱਲ ਕਰਨ ਲਈ ਇੱਕ ਨਵੀਂ ਵੈੱਬਸਾਈਟ http://nri.punjab.gov.in ਵੀ ਲਾਂਚ ਕੀਤੀ ਗਈ|
ਓਥੇ ਹੀ ਮੀਟਿੰਗ ‘ਚ ਫੈਸਲਾ ਕੀਤਾ ਕਿ 3 ਫਰਵਰੀ ਤੋਂ ਪੰਜਾਬ ‘ਚ NRI ਮਿਲਣੀਆਂ ਸ਼ੁਰੂ ਕੀਤੀਆਂ ਜਾਣਗੀਆਂ, ਵਿਭਾਗ ਨੂੰ ਕਿਹਾ ਕਿ NRIs ਦੀਆਂ ਮੁਸ਼ਕਿਲਾਂ ਹੱਲ ਕਰਨ ਦੇ ਨਾਲ-ਨਾਲ ਉਹਨਾਂ ਨੂੰ ਪੰਜਾਬ ਦੇ ਉਹ ਖੇਤਰ ਵੀ ਵਿਖਾਏ ਜਾਣ ਜੋ ਉਹਨਾਂ ਕਦੇ ਨਹੀਂ ਵੇਖੇ, ਨਾਲ ਹੀ ਦਿੱਲੀ ਕੌਮਾਂਤਰੀ ਹਵਾਈ ਅੱਡੇ ‘ਤੇ ਪੰਜਾਬੀਆਂ ਨੂੰ ਸਹੂਲਤ ਦੇਣ ਲਈ ਪੰਜਾਬ ਸਹਾਇਤਾ ਕੇਂਦਰ ਖੋਲ੍ਹਣ ਜਾ ਰਹੇ ਹੈ|